ਕਤਰ ''ਚ ਕੋਰੋਨਾ ਦੇ 1,153 ਨਵੇਂ ਮਾਮਲੇ, ਪ੍ਰਵਾਸੀ ਕਾਮੇ ਜ਼ਿਆਦਾ ਪ੍ਰਭਾਵਿਤ
Saturday, May 16, 2020 - 01:56 AM (IST)
ਦੋਹਾ - ਕਤਰ ਵਿਚ ਕੋਰੋਨਾਵਾਇਰਸ ਮਹਾਮਾਰੀ ਦੇ 1,153 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਾਇਰਸ ਤੋਂ ਪ੍ਰਭਾਵਿਤਾਂ ਦੀ ਗਿਣਤੀ ਵਧ ਕੇ 29,425 ਹੋ ਗਈ ਹੈ। ਕਤਰ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਤਰ ਨਿਊਜ਼ ਏਜੰਸੀ ਨੇ ਮੰਤਰਾਲੇ ਦੇ ਹਵਾਲੇ ਤੋਂ ਆਖਿਆ ਕਿ 190 ਹੋਰ ਲੋਕ ਪੂਰੀ ਤਰ੍ਹਾਂ ਨਾਲ ਠੀਕ ਹੋ ਚੁੱਕੇ ਹਨ, ਜਿਸ ਤੋਂ ਬਾਅਦ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੇ ਠੀਕ ਹੋਣ ਵਾਲਿਆਂ ਦੀ ਗਿਣਤੀ 3,546 ਹੋ ਗਈ ਹੈ। ਕੋਰੋਨਾਵਾਇਰਸ ਕਾਰਨ ਹੁਣ ਤੱਕ 14 ਮੌਤਾਂ ਹੋਈਆਂ ਹਨ। ਨਵੇਂ ਮਾਮਲਿਆਂ ਵਿਚ ਜ਼ਿਆਦਾਤਰ ਪ੍ਰਵਾਸੀ ਕਾਮੇ ਹਨ ਜਿਨ੍ਹਾਂ ਦਾ ਕੋਰੋਨਾਵਾਇਰਸ ਪ੍ਰਭਾਵਿਤ ਦੇ ਨਾਲ ਸੰਪਰਕ ਹੋਇਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਕੁਆਰੰਟੀਨ ਵਿਚ ਭੇਜਿਆ ਗਿਆ ਸੀ। ਕਤਰ ਵਿਚ ਹੁਣ ਤੱਕ ਕੁਲ 1,48,173 ਲੋਕਾਂ ਦੇ ਕੋਰੋਨਾਵਾਇਰਸ ਟੈਸਟ ਕੀਤੇ ਜਾ ਚੁੱਕੇ ਹਨ।