ਪਾਕਿਸਤਾਨ ''ਚ ਕੋਰੋਨਾ ਦੇ 1,572 ਨਵੇਂ ਮਾਮਲੇ ਆਏ ਸਾਹਮਣੇ

Sunday, Jan 09, 2022 - 05:42 PM (IST)

ਪਾਕਿਸਤਾਨ ''ਚ ਕੋਰੋਨਾ ਦੇ 1,572 ਨਵੇਂ ਮਾਮਲੇ ਆਏ ਸਾਹਮਣੇ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ 1,572 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐਨਸੀਓਸੀ) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।ਐਨਸੀਓਸੀ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਇਸ ਮਹਾਮਾਰੀ ਨਾਲ 13,04,058 ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ 12,58,657 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਇਸ ਸਮੇਂ 16,432 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 604 ਲੋਕਾਂ ਦੀ ਹਾਲਤ ਗੰਭੀਰ ਹੈ। 

ਪੜ੍ਹੋ ਇਹ ਅਹਿਮ ਖਬਰ- ਪਾਕਿਸਤਾਨ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ, ਬੱਚਿਆਂ ਸਮੇਤ 40 ਤੋਂ ਵੱਧ ਲੋਕਾਂ ਦੀ ਮੌਤ ਤੇ ਕਈ ਬੇਘਰ

ਐਨਸੀਓਸੀ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ ਪਾਕਿਸਤਾਨ ਵਿੱਚ ਕੋਵਿਡ-19 ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 28,969 ਹੋ ਗਈ। ਪਾਕਿਸਤਾਨ ਦਾ ਸਿੰਧ ਸੂਬਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ ਹੁਣ ਤੱਕ 4,86,740 ਕੋਵਿਡ-19 ਤੋਂ ਪ੍ਰਭਾਵਿਤ ਹੋਏ ਹਨ। ਇਸ ਤੋਂ ਬਾਅਦ ਪੰਜਾਬ ਸੂਬੇ ਵਿੱਚ ਹੁਣ ਤੱਕ 4,47,530 ਲੋਕ ਕੋਵਿਡ-19 ਦੀ ਚਪੇਟ ਵਿੱਚ ਆ ਚੁੱਕੇ ਹਨ।


author

Vandana

Content Editor

Related News