ਹੁਣ ਤੱਕ ਦੁਨੀਆ ਭਰ ''ਚ ਕੋਰੋਨਾ ਕਾਰਣ 1.7 ਲੱਖ ਲੋਕਾਂ ਦੀ ਮੌਤ, 24 ਲੱਖ ਤੋਂ ਵਧੇਰੇ ਇਨਫੈਕਟਡ

Tuesday, Apr 21, 2020 - 12:04 PM (IST)

ਹੁਣ ਤੱਕ ਦੁਨੀਆ ਭਰ ''ਚ ਕੋਰੋਨਾ ਕਾਰਣ 1.7 ਲੱਖ ਲੋਕਾਂ ਦੀ ਮੌਤ, 24 ਲੱਖ ਤੋਂ ਵਧੇਰੇ ਇਨਫੈਕਟਡ

ਵਾਸ਼ਿੰਗਟਨ(ਆਈ.ਏ.ਐਨ.ਐਸ.)- ਕੋਰੋਨਾਵਾਇਰਸ ਮਹਾਮਾਰੀ ਕਾਰਣ ਦੁਨੀਆ ਭਰ ਵਿਚ ਹੁਣ ਤੱਕ 1.7 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਨ ਜਾਪਕਿਨਸ ਯੂਨੀਵਰਸਿਟੀ ਦੇ ਮੁਤਾਬਕ ਮੰਗਲਵਾਰ ਸਵੇਰ ਤੱਕ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਮਾਮਲਿਆਂ ਦੀ ਕੁੱਲ ਗਿਣਤੀ 24,77,426 ਹੋ ਗਈ ਹੈ। 

ਪਿਛਲੇ ਸਾਲ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ਨਾਲ ਸਭ ਤੋਂ ਵਧੇਰੇ ਅਮਰੀਕਾ ਪ੍ਰਭਾਵਿਤ ਹੋਇਆ ਹੈ। ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਅਮਰੀਕਾ ਵਿਚ ਕੋਰੋਨਾਵਾਇਰਸ ਦੇ ਕਾਰਣ ਸਭ ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਹੈ। ਯੂਨੀਵਰਸਿਟੀ ਦੇ ਸੈਂਟਰ ਫਾਰ ਸਿਸਟਮ ਸਾਈਂਸ ਐਂਡ ਇੰਜੀਨੀਅਰਿੰਗ ਦੇ ਅੰਕੜਿਆਂ ਮੁਤਾਬਕ ਅਮਰੀਕਾ ਵਿਚ ਵਾਇਰਸ ਦੇ ਕਾਰਣ ਹੁਣ ਤੱਕ 7,87,370 ਲੋਕ ਇਨਫੈਕਟਡ ਹੋ ਚੁੱਕੇ ਹਨ ਜਦਕਿ 42,335 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫਰਾਂਸ ਵਿਚ ਵੀ ਕੋਰੋਨਾਵਾਇਰਸ ਦੇ ਕਾਰਣ ਮਰਨ ਵਾਲਿਆਂ ਦੀ ਗਿਣਤੀ 20 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਅਮਰੀਕਾ, ਇਟਲੀ ਤੇ ਸਪੇਨ ਤੋਂ ਬਾਅਦ ਫਰਾਂਸ ਚੌਥਾ ਦੇਸ਼ ਹੈ ਜਿਥੇ ਕੋਰੋਨਾਵਾਇਰਸ ਇਨਫੈਕਸ਼ਨ ਕਾਰਣ 20 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਟਲੀ ਵਿਚ ਕੋਰੋਨਾਵਾਇਰਸ ਦੇ ਕਾਰਣ 24,114 ਲੋਕਾਂ ਦੀ ਮੌਤ ਹੋਈ ਹੈ, ਸਪੇਨ ਵਿਚ 20,852 ਤੇ ਫਰਾਂਸ ਵਿਚ 20,265 ਲੋਕਾਂ ਦੀ ਹੁਣ ਤੱਕ ਜਾਨ ਜਾ ਚੁੱਕੀ ਹੈ।

ਸੋਮਵਾਰ ਨੂੰ ਇਟਲੀ ਨੇ ਪਹਿਲੀ ਵਾਰ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਜਦਕਿ ਸਪੇਨ ਵਿਚ ਪਿਛਲੇ ਚਾਰ ਹਫਤਿਆਂ ਵਿਚ ਪਹਿਲੀ ਵਾਰ ਇਕ ਦਿਨ ਵਿਚ ਹੋਣ ਵਾਲੀਆਂ ਮੌਤਾਂ ਵਿਚ ਕਮੀ ਦੇਖਣ ਨੂੰ ਮਿਲੀ। ਦੱਸ ਦਈਏ ਕਿ ਸਪੇਨ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਗਈ ਹੈ, ਜੋ ਅਮਰੀਕਾ ਤੋਂ ਬਾਅਦ ਦੁਨੀਆ ਵਿਚ ਦੂਜੇ ਨੰਬਰ 'ਤੇ ਆਉਂਦਾ ਹੈ, ਇਸ ਤੋਂ ਬਾਅਦ ਇਟਲੀ ਵਿਚ 1.81 ਲੱਖ ਤੋਂ ਵਧੇਰੇ ਲੋਕ ਇਨਫੈਕਟਡ ਹਨ।

ਉਥੇ ਹੀ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 47 ਲੋਕਾਂ ਦੀ ਮੌਤ ਹੋਈ ਹੈ ਜਦਕਿ 1,336 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ 18,601 ਹੋ ਗਈ ਹੈ। ਇਹਨਾਂ ਵਿਚੋਂ 3,252 ਲੋਕ ਠੀਕ ਹੋ ਚੁੱਕੇ ਹਨ ਜਦਕਿ ਕੁੱਲ 590 ਲੋਕਾਂ ਦੀ ਜਾਨ ਚਾ ਚੁੱਕੀ ਹੈ।


author

Baljit Singh

Content Editor

Related News