ਮਿਸੀਸਾਗਾ ''ਚ ਸੜਕ ''ਤੇ ਟਕਰਾਏ ਤਿੰਨ ਵਾਹਨ, ਇਕ ਵਿਅਕਤੀ ਦੀ ਮੌਤ

Thursday, Jun 15, 2017 - 12:28 PM (IST)

ਮਿਸੀਸਾਗਾ— ਮਿਸੀਸਾਗਾ ਵਿਚ ਤਿੰਨ ਵਾਹਨਾਂ ਦੇ ਆਪਸ ਵਿਚ ਟਕਰਾਉਣ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਹਾਦਸਾ ਡੇਰੀ ਰੋਡ 'ਤੇ ਵਾਪਰਿਆ ਅਤੇ ਉਨ੍ਹਾਂ ਨੂੰ ਇਸ ਦੀ ਜਾਣਕਾਰੀ 5.20 ਵਜੇ ਸ਼ਾਮ ਨੂੰ ਮਿਲੀ। ਹਾਦਸੇ ਵਿਚ ਮਾਰੇ ਗਏ ਵਿਅਕਤੀ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲਾ 46 ਸਾਲਾ ਵਿਅਕਤੀ ਦੇ ਰੂਪ ਵਿਚ ਹੋਈ ਹੈ। ਹਾਦਸੇ ਤੋਂ ਬਾਅਦ ਪੁਲਸ ਨੇ ਸੜਕ ਨੂੰ ਜਾਂਚ ਲਈ ਬੰਦ ਕਰ ਦਿੱਤਾ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


Kulvinder Mahi

News Editor

Related News