ਅਮਰੀਕਾ ਦੇ ਨੇਵਾਦਾ ''ਚ ਗੋਲੀਬਾਰੀ, 1 ਦੀ ਮੌਤ ਤੇ 4 ਜ਼ਖਮੀ

Friday, Nov 27, 2020 - 07:54 PM (IST)

ਅਮਰੀਕਾ ਦੇ ਨੇਵਾਦਾ ''ਚ ਗੋਲੀਬਾਰੀ, 1 ਦੀ ਮੌਤ ਤੇ 4 ਜ਼ਖਮੀ

ਮਾਸਕੋ-ਅਮਰੀਕਾ ਦੇ ਨੇਵਾਦਾ ਸੂਬੇ ਦੇ ਹੈਂਡਰਸਨ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਈ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 4 ਹਰੋ ਜਖਮੀ ਹੋ ਗਏ। ਸਥਾਨਕ ਪੁਲਸ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਸੁਰੱਖਿਆ ਬਲਾਂ ਨੂੰ ਵੀਰਵਾਰ ਤੜਕੇ ਹੈਂਡਰਸਨ ਸ਼ਹਿਰ 'ਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਜਦ ਪੁਲਸ ਘਟਨਾ ਸਥਾਨ 'ਤੇ ਜਾ ਰਹੀ ਸੀ ਤਾਂ ਉਸ ਨੂੰ ਸ਼ਹਿਰ ਦੇ ਹੋਰ ਹਿੱਸਿਆਂ ਤੋਂ ਗੋਲੀਬਾਰੀ ਦੇ ਸ਼ਿਕਾਰ ਲੋਕਾਂ ਦੇ ਸੰਦੇਸ਼ ਪ੍ਰਾਪਤ ਹੋਏ।

ਇਹ ਵੀ ਪੜ੍ਹੋ:-ਤੁਰਕੀ 'ਚ ਆਇਆ 4.7 ਤੀਬਰਤਾ ਦਾ ਭੂਚਾਲ

ਪੁਲਸ ਮੁਤਾਬਕ ਅਧਿਕਾਰੀਆਂ ਨੂੰ ਈਸਟ ਲੇਕ ਮੀਡ ਪਾਕਰਵੇ ਦੇ 800 ਬਲਾਕ 'ਚ ਘਟਨਾ ਸਥਾਨ 'ਤੇ ਇਕ 22 ਸਾਲਾਂ ਨੌਜਵਾਨ ਨੂੰ ਮ੍ਰਿਤਕ ਪਾਇਆ, ਜਿਸ ਨੂੰ ਗੋਲੀ ਮਾਰੀ ਗਈ ਸੀ। ਇਸ ਤੋਂ ਇਲਾਵਾ ਇਕ ਮਹਿਲਾ ਸਮੇਤ ਚਾਰ ਲੋਕਾਂ ਨੂੰ ਜ਼ਖਮੀ ਹਾਲਾਤ 'ਚ ਪਾਇਆ ਗਿਆ ਜੋ ਗੋਲੀ ਲੱਗਣ ਕਾਰਣ ਜ਼ਖਮੀ ਹੋ ਗਏ ਸਨ। ਪੀੜਤਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ 'ਚ ਦੋ ਸ਼ੱਕੀਆਂ ਨੂੰ ਰਿਹਾਸਤ 'ਚ ਲਏ ਜਾਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ:-ਯੂਰਪ ਸਮੇਤ ਕਈ ਦੇਸ਼ਾਂ 'ਚ ਠੱਪ ਹੋਇਆ ਮਿਊਜ਼ਿਕ ਸਟ੍ਰੀਮਿੰਗ ਐਪ Spotify


author

Karan Kumar

Content Editor

Related News