ਸ਼ਿਕਾਗੋ ''ਚ ਗੋਲੀਬਾਰੀ ਦੌਰਾਨ 1 ਦੀ ਮੌਤ ਤੇ 5 ਜ਼ਖਮੀ : ਪੁਲਸ

Monday, Sep 13, 2021 - 01:36 AM (IST)

ਸ਼ਿਕਾਗੋ ''ਚ ਗੋਲੀਬਾਰੀ ਦੌਰਾਨ 1 ਦੀ ਮੌਤ ਤੇ 5 ਜ਼ਖਮੀ : ਪੁਲਸ

ਸ਼ਿਕਾਗੋ-ਅਮਰੀਕਾ ਦੇ ਸ਼ਿਕਾਗੋ ਦੇ ਸਾਊਥ ਸਾਈਡ 'ਚ ਗੋਲੀਬਾਰੀ ਦੀ ਘਟਨਾ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਇਕ ਨਾਬਾਲਗ ਸਮੇਤ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਕਰੀਬ 9:40 ਮਿੰਟ 'ਤੇ ਹੋਈ ਜਦ ਕਈ ਲੋਕ ਆਪਣੀ ਕਾਰ ਵੱਲ ਵਧ ਰਹੇ ਸਨ, ਇਸ ਦੌਰਾਨ ਇਕ ਕਾਰ ਦੇ ਅੰਦਰ ਇਕ ਵਿਅਕਤੀ ਨੇ ਗੋਲੀਆਂ ਚੱਲਾ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਹੈ। ਪੁਲਸ ਨੇ ਦੱਸਿਆ ਕਿ ਹੁਣ ਤੱਕ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਐਮਾਜ਼ੋਨ, ਕਰੋਗਰ ਤੇ ਵਾਲਮਾਰਟ ਕਰਨਗੇ ਸਸਤੇ ਕੋਰੋਨਾ ਟੈਸਟਾਂ ਦੀ ਪੇਸ਼ਕਸ਼

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News