ਸ਼ਿਕਾਗੋ ''ਚ ਗੋਲੀਬਾਰੀ, 1 ਵਿਅਕਤੀ ਦੀ ਮੌਤ ਤੇ 5 ਜ਼ਖਮੀ

Monday, Aug 31, 2020 - 09:06 AM (IST)

ਸ਼ਿਕਾਗੋ ''ਚ ਗੋਲੀਬਾਰੀ, 1 ਵਿਅਕਤੀ ਦੀ ਮੌਤ ਤੇ 5 ਜ਼ਖਮੀ

ਸ਼ਿਕਾਗੋ- ਅਮਰੀਕਾ ਦੇ ਸ਼ਿਕਾਗੋ ਵਿਚ ਇਕ ਪੈਨਕੇਕ ਹਾਊਸ ਦੇ ਬਾਹਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। 

ਸਥਾਨਕ ਪੁਲਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਸ਼ਿਕਾਗੋ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਥਾਨਕ ਸਮੇਂ ਮੁਤਾਬਕ 1.50 ਵਜੇ ਵਾਪਰਿਆ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਜ਼ਖਮੀ 5 ਲੋਕਾਂ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਸ਼ੁਰੂਆਤੀ ਬਿਆਨ ਵਿਚ ਕਿਹਾ ਕਿ ਇਕ ਵਿਅਕਤੀ ਬਾਹਰ ਖਾਣਾ ਖਾ ਰਿਹਾ ਸੀ, ਜਦੋਂ ਚਿੱਟੀ ਐੱਸ. ਯੂ. ਵੀ. ਗੱਡੀ ਵਿਚ ਆਏ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਬਾਰੇ ਵਿਸਥਾਰਪੂਰਣ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
 


author

Lalita Mam

Content Editor

Related News