ਅਮਰੀਕਾ 'ਚ ਸਕੂਲ ਦੇ ਬਾਹਰ ਗੋਲੀਬਾਰੀ, 1 ਦੀ ਮੌਤ ਤੇ 2 ਜ਼ਖਮੀ

Wednesday, Mar 09, 2022 - 01:36 AM (IST)

ਅਮਰੀਕਾ 'ਚ ਸਕੂਲ ਦੇ ਬਾਹਰ ਗੋਲੀਬਾਰੀ, 1 ਦੀ ਮੌਤ ਤੇ 2 ਜ਼ਖਮੀ

ਡੇਸ ਮੋਇਨੇਸ-ਅਮਰੀਕਾ ਦੇ ਆਯੋਵਾ 'ਚ ਇਕ ਸਕੂਲ ਦੇ ਬਾਹਰ ਚੱਲਦੀ ਕਾਰ ਤੋਂ ਕੀਤੀ ਗਈ ਗੋਲੀਬਾਰੀ 'ਚ ਇਕ ਬਾਲਗ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਡੇਸ ਮੋਇਨੇਸ ਪੁਲਸ ਨੇ ਇਕ ਰਿਲੀਜ਼ 'ਚ ਦੱਸਿਆ ਇਕ ਈਸਟ ਹਾਈ ਸਕੂਲ ਦੇ ਮੈਦਾਨ 'ਚ ਸੋਮਵਾਰ ਦੁਪਹਿਰ ਨੂੰ ਕੀਤੀ ਗਈ ਗੋਲੀਬਾਰੀ ਦੇ ਸੰਭਾਵਿਤ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਹਾਲਾਂਕਿ ਉਸ 'ਤੇ ਤੁਰੰਤ ਦੋਸ਼ ਦੋਸ਼ ਨਹੀਂ ਲਾਏ ਗਏ ਹਨ। ਸਰਜੈਂਟ ਪਾਲ ਪਰਿਜ਼ੇਕ ਨੇ ਕੀ.ਸੀ.ਸੀ.-ਟੀ.ਵੀ. ਨੂੰ ਕਿਹਾ ਕਿ ਦੁਪਹਿਰ ਕਰੀਬ 2:50 'ਤੇ ਫੋਨ 'ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਉਸ ਤੋਂ ਕੁਝ ਸਮੇਂ ਬਾਅਦ ਹੀ ਸਕੂਲ 'ਚ ਛੁੱਟੀ ਹੋਣੀ ਸੀ।

ਇਹ ਵੀ ਪੜ੍ਹੋ : ਯੂਕ੍ਰੇਨ ਯੁੱਧ ਨੂੰ ਲੈ ਕੇ ਬਾਈਡੇਨ ਰੂਸੀ ਤੇਲ ਦੀ ਦਰਾਮਦ 'ਤੇ ਲਾਉਣਗੇ ਪਾਬੰਦੀਆਂ : ਸੂਤਰ

ਪੁਲਸ ਨੇ ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਦੱਸੀ ਪਰ ਕਿਹਾ ਕਿ ਇਕ 15 ਸਾਲਾ ਬਾਲਗ ਦੀ ਮੌਤ ਹੋ ਗਈ ਅਤੇ ਉਹ ਸਕੂਲ ਦਾ ਵਿਦਿਆਰਥੀ ਨਹੀਂ ਸੀ। ਉਨ੍ਹਾਂ ਦੱਸਿਆ ਕਿ 16 ਤੋਂ 18 ਸਾਲ ਦੀਆਂ ਦੋ ਵਿਦਿਆਰਥਣਾਂ ਜ਼ਖਮੀ ਹੋਈਆਂ ਹਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਤਪਾਲ 'ਚ ਦਾਖਲ ਕਰਵਾਇਆ ਗਿਆ ਹੈ। ਸਕੂਲ ਨੂੰ ਬਾਅਦ 'ਚ ਬੰਦ ਕਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਅੰਦਰ ਹੀ ਰੋਕ ਕੇ ਰੱਖਿਆ ਗਿਆ ਅਤੇ ਪੁਲਸ ਦੀ ਜਾਂਚ ਜਾਰੀ ਰਹੀ।

ਇਹ ਵੀ ਪੜ੍ਹੋ : ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਵੱਡੀ ਰਾਹਤ, 27 ਮਾਰਚ ਤੋਂ ਫ਼ਿਰ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News