ਅਮਰੀਕਾ ''ਚ ਮੰਕੀਪਾਕਸ ਦੇ 10,000 ਤੋਂ ਵੱਧ ਮਾਮਲੇ ਕੀਤੇ ਗਏ ਦਰਜ

Thursday, Aug 11, 2022 - 03:44 PM (IST)

ਲਾਸ ਏਂਜਲਸ (ਏਜੰਸੀ)- ਅਮਰੀਕਾ ਵਿਚ ਮੰਕੀਪੌਕਸ ਵਾਇਰਸ ਦੇ 10,000 ਤੋਂ ਵੱਧ ਮਾਮਲਿਆਂ ਦਾ ਪਤਾ ਲੱਗਣ ਨਾਲ ਸੰਕਰਮਿਤਾਂ ਦੀ ਗਿਣਤੀ ਵਧ ਕੇ 10,392 ਹੋ ਗਈ ਹੈ। ਦੇਸ਼ ਦੀ ਰਾਸ਼ਟਰੀ ਜਨਤਕ ਸਿਹਤ ਏਜੰਸੀ, ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀ.ਡੀ.ਸੀ. ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ, ਬੁੱਧਵਾਰ ਨੂੰ ਦੇਸ਼ ਵਿੱਚ ਮੰਕੀਪਾਕਸ ਦੇ 1,391 ਮਾਮਲਿਆ ਦੀ ਪੁਸ਼ਟੀ ਹੋਈ।

ਇਹ ਵੀ ਪੜ੍ਹੋ: ਟਾਪਲੈੱਸ ਹੋ ਕੇ ਡਾਂਸ ਕਰਨਾ ਮਾਡਲ ਨੂੰ ਪਿਆ ਮਹਿੰਗਾ, ਪੁਲਸ ਨੇ ਲਗਾਇਆ ਭਾਰੀ ਜੁਰਮਾਨਾ

ਸੀ.ਡੀ.ਸੀ. ਵੱਲੋਂ 17 ਮਈ ਤੋਂ ਬਾਅਦ ਪਹਿਲੀ ਵਾਰ ਇੱਕ ਦਿਨ ਵਿੱਚ ਮੰਕੀਪਾਕਸ ਦੇ 1,000 ਤੋਂ ਵੱਧ ਮਾਮਲਿਆਂ ਦਾ ਪਤਾ ਲਗਾਇਆ ਗਿਆ ਸੀ। ਵਿਸ਼ਵ ਸਿਹਤ ਸੰਗਠਨ ਵੱਲੋਂ ਮੰਕੀਪਾਕਸ ਨੂੰ ਇੱਕ ਵਿਸ਼ਵਵਿਆਪੀ ਮਹਾਂਮਾਰੀ ਵਿਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਪਿਛਲੇ ਵੀਰਵਾਰ ਨੂੰ ਮੰਕੀਪਾਕਸ ਨੂੰ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਸੀ।

ਇਹ ਵੀ ਪੜ੍ਹੋ: ਅਮਰੀਕਾ ਦੇ ਇੰਡੀਆਨਾ 'ਚ ਜ਼ਬਰਦਸਤ ਧਮਾਕਾ, 3 ਲੋਕਾਂ ਦੀ ਮੌਤ

ਅਮਰੀਕੀ ਆਲੋਚਕਾਂ ਨੇ ਨਾਰਾਜ਼ਗੀ ਜਤਾਈ ਹੈ ਕਿ ਇੱਥੋਂ ਦੇ ਅਧਿਕਾਰੀਆਂ ਨੇ ਮਾਮਲਿਆਂ ਨਾਲ ਨਜਿੱਠਣ ਦੀ ਬਜਾਏ ਢਿੱਲ ਵਰਤੀ ਹੈ ਅਤੇ ਟੀਕਿਆਂ ਦੀ ਮੰਗ ਨੂੰ ਪੂਰਾ ਕਰਨ ਵਿੱਚ ਅਸਮਰਥ ਰਹੇ ਹਨ, ਜਿਸ ਨਾਲ ਮਾਮਲਿਆਂ ਵਿਚ ਵਾਧਾ ਜਾਰੀ ਹੈ। ਕੈਲੀਫੋਰਨੀਆ ਰਾਜ ਦੇ ਸੈਨੇਟਰ ਸਕਾਟ ਵਿਨਰ ਨੇ ਕਿਹਾ ਕਿ ਫੈਡਰਲ ਸਰਕਾਰ ਆਪਣੇ ਜੀਨੋਸ ਵੈਕਸੀਨ ਦੇ ਭੰਡਾਰ ਨੂੰ ਰੱਖ ਸਕਦੀ ਹੈ, ਜੋ ਕਿ ਇਕ ਚੇਚਕ ਦਾ ਟੀਕਾ ਹੈ ਅਤੇ ਇਹ ਮੰਕੀਪਾਕਸ ਵਿਰੁੱਧ ਪ੍ਰਭਾਵਸ਼ਾਲੀ ਹੈ।

ਇਹ ਵੀ ਪੜ੍ਹੋ: ਨੇਪਾਲ 'ਚ ਭਾਰਤੀ ਸੈਲਾਨੀਆਂ ਦੇ ਦਾਖ਼ਲੇ 'ਤੇ ਪਾਬੰਦੀ, 4 ਨੂੰ ਭੇਜਿਆ ਵਾਪਸ, ਜਾਣੋ ਵਜ੍ਹਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News