ਪਾਕਿਸਤਾਨ 'ਚ ਵਾਪਰਿਆ ਕਿਸ਼ਤੀ ਹਾਦਸਾ, 10 ਬੱਚਿਆਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

Sunday, Jan 29, 2023 - 05:42 PM (IST)

ਇਸਲਾਮਾਬਾਦ (ਭਾਸ਼ਾ); ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਝੀਲ ਵਿੱਚ ਐਤਵਾਰ ਨੂੰ ਇੱਕ ਧਾਰਮਿਕ ਮਦਰੱਸੇ ਦੇ ਘੱਟੋ-ਘੱਟ 10 ਵਿਦਿਆਰਥੀਆਂ ਦੀ ਕਿਸ਼ਤੀ ਪਲਟ ਜਾਣ ਕਾਰਨ ਮੌਤ ਹੋ ਗਈ।ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮਦਰੱਸਾ ਮੀਰਬਾਸ਼ ਖੇਲ ਦੇ ਸੱਤ ਤੋਂ 14 ਸਾਲ ਦੀ ਉਮਰ ਦੇ ਵਿਦਿਆਰਥੀ ਸੈਰ-ਸਪਾਟੇ 'ਤੇ ਜਾ ਰਹੇ ਸਨ, ਜਦੋਂ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ ਦੀ ਟਾਂਡਾ ਡੈਮ ਝੀਲ 'ਚ ਉਨ੍ਹਾਂ ਦੀ ਕਿਸ਼ਤੀ ਪਲਟ ਗਈ।

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ, ਦਹਿਸ਼ਤ 'ਚ ਲੋਕ

ਉਨ੍ਹਾਂ ਨੇ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ 10 ਲਾਸ਼ਾਂ ਬਰਾਮਦ ਕੀਤੀਆਂ ਹਨ।ਕੋਹਾਟ ਦੇ ਡਿਪਟੀ ਕਮਿਸ਼ਨਰ ਫੁਰਕਾਨ ਅਸ਼ਰਫ ਨੇ ਦੱਸਿਆ ਕਿ ਕਿਸ਼ਤੀ 'ਚ 30 ਲੋਕ ਸਵਾਰ ਸਨ ਅਤੇ ਇਨ੍ਹਾਂ 'ਚ ਜ਼ਿਆਦਾਤਰ ਬੱਚੇ ਸਨ।ਉਨ੍ਹਾਂ ਨੇ ਦੱਸਿਆ ਕਿ 16 ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।ਪਾਕਿਸਤਾਨੀ ਫ਼ੌਜ ਦੀਆਂ ਬਚਾਅ ਟੀਮਾਂ ਵੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ, ਜਿੱਥੇ ਬਚਾਅ ਕਾਰਜ ਚੱਲ ਰਹੇ ਹਨ।ਕੇਪੀਕੇ ਆਜ਼ਮ ਖਾਨ ਨੇ ਸਥਾਨਕ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਐਮਰਜੈਂਸੀ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News