ਮੋਹਲੇਧਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ 8 ਬੱਚਿਆਂ ਸਣੇ 10 ਲੋਕਾਂ ਦੀ ਮੌਤ
Monday, Apr 01, 2024 - 09:32 AM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿਚ ਪਿਛਲੇ ਦੋ ਦਿਨਾਂ ਦੌਰਾਨ ਮੀਂਹ ਅਤੇ ਗੜ੍ਹੇਮਾਰੀ ਨਾਲ ਸਬੰਧਤ ਘਟਨਾਵਾਂ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਐਤਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਖੈਬਰ ਪਖਤੂਨਖਵਾ ਦੀ ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (ਪੀ.ਡੀ.ਐੱਮ.ਏ.) ਨੇ ਕਿਹਾ ਕਿ ਮਰਨ ਵਾਲਿਆਂ ਵਿੱਚ 8 ਬੱਚੇ ਅਤੇ 2 ਔਰਤਾਂ ਸ਼ਾਮਲ ਹਨ, ਜਦਕਿ ਜ਼ਖ਼ਮੀਆਂ ਵਿੱਚ 9 ਬੱਚੇ, 2 ਔਰਤਾਂ ਅਤੇ 1 ਪੁਰਸ਼ ਸ਼ਾਮਲ ਹੈ।
ਇਹ ਵੀ ਪੜ੍ਹੋ: ਹੁਣ ਅਮਰੀਕਾ ਅਤੇ ਆਸਟ੍ਰੇਲੀਆ 'ਚ ਬੰਦ ਹੋਵੇਗੀ ਫੇਸਬੁੱਕ ਨਿਊਜ਼ ਟੈਬ ਸਰਵਿਸ
ਪੀ.ਡੀ.ਐੱਮ.ਏ. ਨੇ ਦੱਸਿਆ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਈ ਤੇਜ਼ ਬਾਰਿਸ਼ ਵਿੱਚ ਸੂਬੇ ਭਰ ਵਿੱਚ ਲਗਭਗ 27 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਬਚਾਅ ਟੀਮਾਂ ਨੂੰ ਪ੍ਰਭਾਵਿਤ ਖੇਤਰਾਂ ਵਿਚ ਭੇਜਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਪਹੁੰਚਾਇਆ ਗਿਆ ਹੈ। ਪੀ.ਡੀ.ਐੱਮ.ਏ. ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਮੀਂਹ ਵਿੱਚ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਪਨਾਹ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਹਿਰਾਸਤ 'ਚ ਲਏ ਜਾਣ ਮਗਰੋਂ PIA ਨੇ ਕਰੂ ਮੈਂਬਰ ਹਿਨਾ ਸਾਨੀ ਨੂੰ ਕੀਤਾ ਮੁਅੱਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।