ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ 'ਚ ਅਪਾਰਟਮੈਂਟ 'ਚ ਲੱਗੀ ਅੱਗ, 10 ਲੋਕਾਂ ਦੀ ਮੌਤ (ਵੀਡੀਓ)

Friday, Nov 25, 2022 - 09:43 AM (IST)

ਬੀਜਿੰਗ (ਭਾਸ਼ਾ)- ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਖੇਤਰ ਵਿੱਚ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਿਨਜਿਆਂਗ ਦੀ ਰਾਜਧਾਨੀ ਉਰੂਮਕੀ ਵਿੱਚ ਸਥਿਤ ਇੱਕ ਅਪਾਰਟਮੈਂਟ ਵਿੱਚ ਵੀਰਵਾਰ ਨੂੰ ਅੱਗ ਲੱਗ ਗਈ। ਅੱਗ ਬੁਝਾਉਣ ਵਿੱਚ 3 ਘੰਟੇ ਲੱਗ ਗਏ।

ਇਹ ਵੀ ਪੜ੍ਹੋ: ਗ੍ਰੈਜੂਏਸ਼ਨ ਤੋਂ ਬਾਅਦ ਕੁੜੀ ਨੇ ਕਬਰਸਤਾਨ 'ਚ ਸ਼ੁਰੂ ਕੀਤੀ ਨੌਕਰੀ! ਲੈਂਦੀ ਹੈ 45 ਹਜ਼ਾਰ ਰੁਪਏ ਤਨਖ਼ਾਹ

 

ਸਥਾਨਕ ਸਰਕਾਰ ਨੇ ਕਿਹਾ ਕਿ ਘਟਨਾ ਵਿੱਚ ਜ਼ਖ਼ਮੀ ਹੋਏ ਕਿਸੇ ਵੀ ਵਿਅਕਤੀ ਦੀ ਜਾਨ ਨੂੰ ਖ਼ਤਰਾ ਨਹੀਂ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਮੱਧ ਚੀਨ ਵਿਚ ਇਕ ਵਣਜ ਅਤੇ ਵਪਾਰਕ ਕੰਪਨੀ ਵਿਚ ਅੱਗ ਲੱਗਣ ਕਾਰਨ 38 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਚੀਨ ਵਿੱਚ ਪੁਰਾਣੇ ਬੁਨਿਆਦੀ ਢਾਂਚੇ, ਮਾੜੇ ਸੁਰੱਖਿਆ ਪ੍ਰਬੰਧਨ ਅਤੇ ਕੁਝ ਮਾਮਲਿਆਂ ਵਿੱਚ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਾਰਨ ਇਮਾਰਤਾਂ ਵਿੱਚ ਅੱਗ ਲੱਗਣੀ ਆਮ ਹੋ ਗਈ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਦੁਖਦਾਇਕ ਖ਼ਬਰ, 18 ਸਾਲਾਂ ਦੇ ਪੰਜਾਬੀ ਮੁੰਡੇ ਦਾ ਕਤਲ


cherry

Content Editor

Related News