ਪਾਕਿਸਤਾਨ 'ਚ ਇਕ ਘਰ ਨੂੰ ਲੱਗੀ ਭਿਆਨਕ ਅੱਗ, ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 10 ਜੀਆਂ ਦੀ ਮੌਤ

03/17/2023 3:54:26 PM

ਪੇਸ਼ਾਵਰ (ਭਾਸ਼ਾ)- ਉੱਤਰ-ਪੱਛਮੀ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਪਹਾੜੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗਣ ਕਾਰਨ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ। ਬਚਾਅ ਕਰਮਚਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੋਹਿਸਤਾਨ ਜ਼ਿਲ੍ਹੇ ਦੇ ਸੇਰੀ ਪੱਟਨ ਇਲਾਕੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਰ ਵਿੱਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ।

ਇਹ ਵੀ ਪੜ੍ਹੋ: ਹੈਲੀਕਾਪਟਰ ਹਾਦਸੇ 'ਚ ਲਾੜਾ-ਲਾੜੀ ਦੀ ਮੌਤ! ਸੋਸ਼ਲ ਮੀਡੀਆ 'ਤੇ ਵੀਡਿਓ ਵਾਇਰਲ,ਜਾਣੋ ਕੀ ਹੈ ਸੱਚਾਈ

ਕੋਹਿਸਤਾਨ ਅਤੇ ਸ਼ਾਂਗਲਾ ਜ਼ਿਲ੍ਹਿਆਂ ਦੇ ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਲੋਕ ਇੱਕੋ ਪਰਿਵਾਰ ਦੇ ਸਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਵੀ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਸੂਬੇ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਘਰ ਲੱਕੜ ਦੇ ਬਣੇ ਹੋਏ ਹਨ। ਖ਼ੈਬਰ ਪਖਤੂਨਖਵਾ ਦੇ ਗਵਰਨਰ ਹਾਜੀ ਗੁਲਾਮ ਅਲੀ ਅਤੇ ਕਾਰਜਕਾਰੀ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ: ਮਿਆਂਮਾਰ 'ਚ ਫਰਜ਼ੀ ਨੌਕਰੀ ਦੀ ਪੇਸ਼ਕਸ਼ ਦੇ ਝਾਂਸੇ 'ਚ ਆਏ 8 ਭਾਰਤੀ ਨਾਗਰਿਕਾਂ ਦੀ ਹੋਈ ਵਤਨ ਵਾਪਸੀ


cherry

Content Editor

Related News