ਕਾਬੁਲ ਦੀ ਮਸਜਿਦ ’ਚ ਧਮਾਕਾ, 10 ਦੀ ਮੌਤ
Saturday, Apr 30, 2022 - 02:03 AM (IST)
ਕਾਬੁਲ-ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਸ਼ੁੱਕਰਵਾਰ ਨੂੰ ਇਕ ਮਸਜਿਦ ’ਚ ਹੋਏ ਜਬਰਦਸਤ ਧਮਾਕੇ ’ਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।ਸਥਾਨਕ ਲੋਕਾਂ ਨੇ ਕਿਹਾ ਕਿ ਮੁਸਲਮਾਨਾਂ ਦੇ ਪਵਿੱਤਰ ਮਹੀਨੇ ਰਮਜਾਨ ਦੇ ਆਖਰੀ ਸ਼ੁੱਕਰਵਾਰ ਨੂੰ ਨਮਾਜ ਅਦਾ ਕਰਨ ਲਈ ਸੈਂਕੜੇ ਲੋਕ ਇਕੱਠੇ ਹੋਏ ਸਨ ਅਤੇ ਖਲੀਫਾ ਆਗਾ ਗੁੱਲ ਜਾਨ ਮਸਜਿਦ ਖਚਾਖਚ ਭਰੀ ਹੋਈ ਸੀ।
ਇਹ ਵੀ ਪੜ੍ਹੋ : ਹੁਣ ਇਟਲੀ 'ਚ ਜੰਮਣ ਵਾਲੇ ਬੱਚਿਆਂ ਦੇ ਨਾਂ ਨਾਲ ਮਾਤਾ ਦਾ ਉਪਨਾਮ ਵੀ ਹੋਵੇਗਾ ਦਰਜ
ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ’ਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਗ੍ਰਹਿ ਮੰਤਰਾਲਾ ਦੇ ਬੁਲਾਰੇ ਮੁਹੰਮਦ ਨਫੀ ਤਾਕੋਰ ਨੇ ਜ਼ਿਆਦਾ ਵੇਰਵਾ ਨਹੀਂ ਦਿੱਤਾ ਅਤੇ ਕਿਹਾ ਕਿ ਤਾਲਿਬਾਨ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਹੈ। ਉਨ੍ਹਾਂ ਕਿਹਾ ਕਿ ਧਮਾਕੇ ਦੇ ਸਰੋਤ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ ਅਤੇ ਕਿਸੇ ਨੇ ਵੀ ਅਜੇ ਤੱਕ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਧਮਾਕਾ ਇੰਨਾਂ ਭਿਆਨਕ ਸੀ ਕਿ ਮਸਜਿਦ ਦੇ ਨੇੜੇ ਦੀਆਂ ਇਮਾਰਤਾਂ ਹਿਲ ਗਈਆਂ ਅਤੇ ਧਮਾਕੇ ਤੋਂ ਬਾਅਦ ਐਂਬੂਲੈਂਸ ਨੂੰ ਘਟਨਾ ਵਾਲੀ ਥਾਂ ਵੱਲ ਜਾਂਦਿਆ ਦੇਖਿਆ ਗਿਆ।
ਇਹ ਵੀ ਪੜ੍ਹੋ : ਸਾਬਕਾ ਅਮਰੀਕੀ ਫ਼ੌਜੀ ਯੂਕ੍ਰੇਨ 'ਚ ਹੋਇਆ ਸ਼ਹੀਦ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ