ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਣਾਂ ਰੱਦ

Thursday, Jan 23, 2025 - 09:57 AM (IST)

ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਣਾਂ ਰੱਦ

ਵਾਸ਼ਿੰਗਟਨ (ਇੰਟ.)- ਅਮਰੀਕਾ ਦੇ ਕਈ ਦੱਖਣੀ ਸੂਬੇ ਭਾਰੀ ਬਰਫ਼ਬਾਰੀ ਦਾ ਸਾਹਮਣਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਸ ਤੂਫਾਨ ਕਾਰਨ ਹੁਣ ਤੱਕ ਲੱਗਭਗ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 2100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਸੀਸਿਪੀ, ਅਲਬਾਮਾ, ਫਲੋਰੀਡਾ, ਜਾਰਜੀਆ ਤੇ ਲੁਈਸਿਆਨਾ ਸਮੇਤ ਕਈ ਸੂਬਿਆਂ ਨੇ ਐਮਰਜੈਂਸੀ ਐਲਾਨ ਦਿੱਤੀ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਨੇ ਪੋਸਟ ਸਟੱਡੀ ਵਰਕ ਵੀਜ਼ਾ 'ਚ ਕੀਤੇ ਬਦਲਾਅ

PunjabKesari

ਕਈ ਇਲਾਕਿਆਂ ’ਚ ਰਿਕਾਰਡ ਬਰਫ਼ਬਾਰੀ ਕਾਰਨ ਸਕੂਲ ਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਯੂ. ਐੱਸ. ਨੈਸ਼ਨਲ ਵੈਦਰ ਸਰਵਿਸ ਨੇ ਚਿਤਾਵਨੀ ਦਿੱਤੀ ਸੀ ਕਿ ਬਰਫੀਲੇ ਤੂਫਾਨ ਕਾਰਨ ਅਮਰੀਕਾ ਦੇ ਦੱਖਣ-ਪੂਰਬੀ ਸੂਬਿਆਂ ’ਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ। ਸੜਕਾਂ ਬੰਦ ਹੋਣ ਕਾਰਨ ਅਮਰੀਕਾ ’ਚ ਟੈਕਸਾਸ ਤੋਂ ਲੈ ਕੇ ਫਲੋਰੀਡਾ ਤੱਕ ਜਨਜੀਵਨ ਠੱਪ ਹੋ ਗਿਆ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਬਰਫ਼ਬਾਰੀ ਰੁਕਣ ਤੋਂ ਬਾਅਦ ਵੀ ਸੜਕਾਂ ਖੁੱਲ੍ਹਣ ਤੇ ਹਵਾਈ ਸੇਵਾਵਾਂ ਮੁੜ ਸ਼ੁਰੂ ਹੋਣ ’ਚ ਕਈ ਦਿਨ ਲੱਗਣਗੇ।

PunjabKesari

ਇਹ ਵੀ ਪੜ੍ਹੋ: ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਸ਼ੁਰੂ, ਹੋਣ ਲੱਗੀਆਂ ਗ੍ਰਿਫਤਾਰੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News