ਸੀਰੀਆ 'ਚ ਅੱਤਵਾਦੀਆਂ ਨੇ ਬੱਸ 'ਤੇ ਕੀਤਾ ਰਾਕੇਟ ਹਮਲਾ, 10 ਲੋਕਾਂ ਦੀ ਮੌਤ

Friday, Dec 30, 2022 - 06:26 PM (IST)

ਸੀਰੀਆ 'ਚ ਅੱਤਵਾਦੀਆਂ ਨੇ ਬੱਸ 'ਤੇ ਕੀਤਾ ਰਾਕੇਟ ਹਮਲਾ, 10 ਲੋਕਾਂ ਦੀ ਮੌਤ

ਬੇਰੂਤ- ਅੱਤਵਾਦੀਆਂ ਨੇ ਸ਼ੁੱਕਰਵਾਰ ਨੂੰ ਪੂਰਬੀ ਸੀਰੀਆ ਵਿਚ ਤੇਲ ਉਦਯੋਗ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਰਾਕੇਟ ਹਮਲਾ ਕੀਤਾ, ਜਿਸ ਵਿਚ ਘੱਟੋ-ਘੱਟ 10 ਲੋਕ ਮਾਰੇ ਗਏ। ਇਹ ਜਾਣਕਾਰੀ ਸਰਕਾਰ ਨੇ ਦਿੱਤੀ। ਇਸ ਦੇ ਜਵਾਬ ਵਿੱਚ ਸੀਰੀਆਈ ਕੁਰਦ ਦੀ ਅਗਵਾਈ ਵਾਲੀ ਫ਼ੌਜ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਇਸਲਾਮਿਕ ਸਟੇਟ ਸਮੂਹ ਦੇ 'ਸਲੀਪਰ ਸੈੱਲਾਂ' ਖ਼ਿਲਾਫ਼ ਇਕ ਮੁਹਿੰਮ ਵਿੱਚ 52 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੀਰੀਆ ਦੇ ਪੈਟਰੋਲੀਅਮ ਮੰਤਰਾਲੇ ਦੇ ਮੁਤਾਬਕ ਰਾਕੇਟ ਪੂਰਬੀ ਦੀਰ ਅਲ-ਜ਼ੌਰ ਸੂਬੇ ਵਿੱਚ ਅਲ-ਤੈਮ ਗੈਸ ਖੇਤਰ ਵਿਚ ਡਿੱਗਿਆ। ਇਸ ਹਮਲੇ ਦੀ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਬ੍ਰਿਟੇਨ ਦੇ ਇਕ ਯੁੱਧ ਨਿਗਰਾਨੀ ਸਮੂਹ 'ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ' ਨੇ ਕਿਹਾ ਕਿ ਹਮਲੇ ਪਿੱਛੇ ਆਈ. ਐੱਸ. ਦਾ ਹੱਥ ਸੀ। ਆਬਜ਼ਰਵੇਟਰੀ ਨੇ ਰਾਕੇਟ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਦੱਸਦਿਆਂ ਕਿਹਾ ਕਿ ਘੱਟੋ-ਘੱਟ 12 ਜਵਾਨ ਮਾਰੇ ਗਏ ਹਨ।

ਇਹ ਵੀ ਪੜ੍ਹੋ :  ਕਪੂਰਥਲਾ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ

ਯੂ. ਐੱਸ. ਸਮਰਥਿਤ ਅਤੇ ਕੁਰਦ ਦੀ ਅਗਵਾਈ ਵਾਲੀ ਸੀਰੀਅਨ ਡੈਮੋਕਰੇਟਿਕ ਫੋਰਸਿਜ਼ ਨੇ ਸ਼ੁੱਕਰਵਾਰ ਨੂੰ ਵੀ ਕਿਹਾ ਕਿ ਉਨ੍ਹਾਂ ਦੇ ਛਾਪੇ ਨੇ ਨਵੇਂ ਸਾਲ ਦੀ ਸ਼ਾਮ ਨੂੰ ਕਥਿਤ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਫ਼ੋਰਸ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਆਈ. ਐੱਸ. ਦੇ ਅੱਤਵਾਦੀ ਰਿਹਾਇਸ਼ੀ ਇਲਾਕਿਆਂ ਅਤੇ ਖੇਤਾਂ ਵਿਚ ਲੁਕੇ ਹੋਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

shivani attri

Content Editor

Related News