ਪਾਕਿਸਤਾਨ ''ਚ ਚੈੱਕ ਪੋਸਟ ''ਤੇ ਹਮਲੇ ''ਚ ਮਾਰੇ ਗਏ 10 ਸੁਰੱਖਿਆ ਮੁਲਾਜ਼ਮ
Friday, Oct 25, 2024 - 02:31 PM (IST)
ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਇਕ ਚੌਕੀ 'ਤੇ ਹਮਲਾ ਕਰ ਦਿੱਤਾ, ਜਿਸ ਵਿਚ 10 ਫੌਜੀਆਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਦਾਰਾਬਨ ਇਲਾਕੇ 'ਚ ਇਕ ਚੈਕ ਪੋਸਟ 'ਤੇ ਹਮਲੇ ਤੋਂ ਬਾਅਦ ਹੋਏ ਮੁਕਾਬਲੇ 'ਚ ਸੁਰੱਖਿਆ ਕਰਮਚਾਰੀ ਮਾਰੇ ਗਏ। ਅਧਿਕਾਰੀ ਮੁਤਾਬਕ ਹਮਲੇ ਤੋਂ ਤੁਰੰਤ ਬਾਅਦ ਸੈਨਿਕਾਂ ਦੀ ਇਕ ਟੁਕੜੀ ਮੌਕੇ 'ਤੇ ਪਹੁੰਚ ਗਈ ਅਤੇ ਹਮਲਾਵਰਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ
ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਹਮਲੇ 'ਚ 10 ਜਵਾਨ ਸ਼ਹੀਦ ਹੋ ਗਏ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਇਲਾਕੇ ਵਿੱਚ ਸਰਗਰਮ ਹੈ ਅਤੇ ਅਜਿਹੇ ਕਈ ਹਮਲਿਆਂ ਵਿੱਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪਾਕਿਸਤਾਨ ਲਗਾਤਾਰ ਟੀ.ਟੀ.ਪੀ. ਉੱਤੇ ਅਫਗਾਨਿਸਤਾਨ ਵਿੱਚ ਸੁਰੱਖਿਅਤ ਪਨਾਹਗਾਹਾਂ ਤੋਂ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਦੋਸ਼ ਲਾਉਂਦਾ ਰਿਹਾ ਹੈ। 2021 ਵਿਚ ਕਾਬੁਲ ਵਿਚ ਤਾਲਿਬਾਨ ਦੀ ਸਰਕਾਰ ਬਣਨ ਤੋਂ ਬਾਅਦ ਪਾਕਿਸਤਾਨ ਵਿਚ ਅੱਤਵਾਦ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ; ਇਹ ਦੇਸ਼ ਦੇਵੇਗਾ 30,000 ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦਾ ਮੌਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8