ਪਾਕਿਸਤਾਨ ''ਚ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 10 ਅੱਤਵਾਦੀ ਢੇਰ

01/30/2020 1:24:02 PM

ਇਸਲਾਮਾਬਾਦ- ਪਾਕਿਸਤਾਨ ਦੇ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਕੀਤੀਆਂ ਗਈਆਂ ਦੋ ਕਾਰਵਾਈਆਂ ਵਿਚ 10 ਅੱਤਵਾਦੀ ਢੇਰ ਕਰ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਵੀਰਵਾਰ ਨੂੰ ਮੀਡੀਆ ਵਲੋਂ ਸੁਰੱਖਿਆ ਸੂਤਰਾਂ ਤੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਦਿੱਤੀ ਗਈ ਹੈ।

ਸਿਨਹੂਆ ਦੀ ਰਿਪੋਰਟ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਨਾਮ ਜ਼ਾਹਿਰ ਨਾ ਹੋਣ ਦੀ ਸ਼ਰਤ 'ਤੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਦੀਆਂ ਇਹਨਾਂ ਕਾਰਵਾਈਆਂ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ ਹੈ। ਸੂਤਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਉੱਤਰੀ ਵਜ਼ੀਰਿਸਤਾਨ ਦੇ ਦੱਤਾ ਖੇਲ ਵਿਚ ਪਹਿਲੀ ਕਾਰਵਾਈ ਦੌਰਾਨ ਪੰਜ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਪਰ ਇਸ ਦੌਰਾਨ 2 ਜਵਾਨ ਵੀ ਮਾਰੇ ਗਏ। ਇਸ ਤੋਂ ਬਾਅਦ ਦੂਜੀ ਕਾਰਵਾਈ ਦੌਰਾਨ ਕੀਚ ਜ਼ਿਲੇ ਦੇ ਬੁਲੇਈਦਾ ਇਲਾਕੇ ਵਿਚ ਪੰਜ ਹੋਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਇਹਨਾਂ ਦੋਵਾਂ ਕਾਰਵਾਈਆਂ ਦੌਰਾਨ ਸੁਰੱਖਿਆ ਬਲਾਂ ਨੇ ਭਾਰੀ ਗਿਣਤੀ ਵਿਚ ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ। ਸੂਤਰ ਨੇ ਦੱਸਿਆ ਕਿ ਅੱਤਵਾਦੀ ਇਲਾਕੇ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ।


Baljit Singh

Content Editor

Related News