ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, 10 ਮਜ਼ਦੂਰਾਂ ਦੀ ਮੌਤ

03/31/2023 1:56:22 PM

ਖਾਰਟੂਮ (ਭਾਸ਼ਾ)- ਉੱਤਰੀ ਸੂਡਾਨ ਵਿੱਚ ਇੱਕ ਸੋਨੇ ਦੀ ਖਾਨ ਦੇ ਢਹਿ ਜਾਣ ਕਾਰਨ ਘੱਟੋ-ਘੱਟ 10 ਮਜ਼ਦੂਰਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸੁਡਾਨ ਦੀ ਸਮਾਚਾਰ ਏਜੰਸੀ ਸੁਨਾ ਨੇ ਦੱਸਿਆ ਕਿ ਮਿਸਰ ਦੀ ਸਰਹੱਦ ਨੇੜੇ ਜੇਬਲ ਅਲ-ਅਹਮਰ ਸੋਨੇ ਦੀ ਖਾਨ ਵੀਰਵਾਰ ਨੂੰ ਢਹਿ ਗਈ, ਜਿਸ ਨਾਲ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਦੀ ਮੌਤ ਹੋ ਗਈ। ਖ਼ਬਰਾਂ ਮੁਤਾਬਕ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਲਾਪਤਾ ਹੋਈ ਭਾਰਤੀ ਮੂਲ ਦੀ ਨਾਬਾਲਗਾ ਮਿਲੀ ਸੁਰੱਖਿਅਤ, ਮਾਪਿਆਂ ਨੇ ਲਿਆ ਸੁੱਖ ਦਾ ਸਾਹ

ਆਪਣੀ ਜਾਨ ਗੁਆਉਣ ਵਾਲੇ ਜ਼ਿਆਦਾਤਰ ਨੌਜਵਾਨ ਹਨ। ਕਈ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮਲਬੇ 'ਚ ਬਚੇ ਲੋਕਾਂ ਦੀ ਭਾਲ ਜਾਰੀ ਹੈ। ਸਮਾਚਾਰ ਏਜੰਸੀ ਨੇ ਇਕ ਸੁਰੱਖਿਆ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਮਜ਼ਦੂਰਾਂ ਦੇ ਖਾਨ ਦੇ ਭੂਮੀਗਤ ਪਾਣੀ ਦੇ ਹੇਠਾਂ ਫਸੇ ਹੋਣ ਦਾ ਖਦਸ਼ਾ ਹੈ। ਸੂਡਾਨ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। 2021 ਵਿੱਚ ਪੱਛਮੀ ਕੋਰਡੋਫਾਨ ਵਿੱਚ ਇੱਕ ਸੋਨੇ ਦੀ ਖਾਨ ਦੇ ਢਹਿਣ ਨਾਲ 31 ਲੋਕ ਮਾਰੇ ਗਏ ਸਨ। ਸੁਡਾਨ ਸੋਨੇ ਦਾ ਪ੍ਰਮੁੱਖ ਉਤਪਾਦਕ ਹੈ। ਦੇਸ਼ ਭਰ 'ਚ ਕਈ ਥਾਵਾਂ 'ਤੇ ਸੋਨੇ ਦੀਆਂ ਖਾਣਾਂ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana