ਪਾਕਿਸਤਾਨ 'ਚ 10 ਸਾਲਾ ਹਿੰਦੂ ਕੁੜੀ ਨੂੰ ਅਗਵਾ ਕਰਕੇ ਕੀਤਾ ਜ਼ਬਰਦਸਤੀ ਵਿਆਹ

09/14/2019 1:05:33 PM

ਇਸਲਾਮਾਬਾਦ— ਪਾਕਿਸਤਾਨ 'ਚ ਇਕ ਹੋਰ ਹਿੰਦੂ ਕੁੜੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੰਧ ਸਥਿਤ ਇਸਲਾਮ ਕੋਟ ਦੀ ਨਿਵਾਸੀ 10 ਸਾਲਾ ਕੁੜੀ ਨੂੰ ਅਗਵਾ ਕਰਕੇ ਉਸ ਦਾ ਜ਼ਬਰਦਸਤੀ ਵਿਆਹ ਕਰਵਾ ਦਿੱਤਾ ਗਿਆ। ਫਿਲਹਾਲ ਇਸ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੀੜਤ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਸਿੰਧ 'ਚ ਪਿਛਲੇ ਦੋ ਮਹੀਨਿਆਂ 'ਚ ਹਿੰਦੂ ਕੁੜੀਆਂ ਨੂੰ ਅਗਵਾ ਕਰਨ ਦੀ ਇਹ ਚੌਥੀ ਘਟਨਾ ਹੈ।

ਇਸ ਤੋਂ ਪਹਿਲਾਂ ਸਿੰਧ 'ਚ ਇਕ ਹੋਰ ਹਿੰਦੂ ਕੁੜੀ ਦੇ ਅਗਵਾ ਹੋਣ ਦੀ ਖਬਰ ਮਿਲੀ ਸੀ। ਅਗਵਾ ਕੀਤੀ ਗਈ ਕੁੜੀ ਦਾ ਨਾਂ ਰੇਨੋ ਸੀ। ਰੇਨੋ ਨੂੰ ਉਸ ਸਮੇਂ ਅਗਵਾ ਕੀਤਾ ਗਿਆ ਜਦ ਉਹ ਪੜ੍ਹਨ ਜਾ ਰਹੀ ਸੀ। ਉਹ ਗ੍ਰੈਜੂਏਸ਼ਨ ਕਰ ਰਹੀ ਸੀ। ਕੁੜੀ ਦੇ ਅਗਵਾ ਹੋਣ ਦੀ ਸੂਚਨਾ ਪਾਕਿਸਤਾਨੀ ਹਿੰਦੂਆਂ ਵਲੋਂ ਬਣੀ 'ਆਲ ਪਾਕਿਸਤਾਨ ਹਿੰਦੂ ਪੰਚਾਇਤ' ਨੇ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਇਸ ਤੋਂ ਪਹਿਲਾਂ ਇਕ ਸਿੱਖ ਕੁੜੀ ਨੂੰ ਅਗਵਾ ਕਰਕੇ ਜ਼ਬਰਦਸਤੀ ਉਸ ਦਾ ਧਰਮ ਪਰਿਵਰਤਨ ਕਰਨ ਦੀ ਖਬਰ ਆਈ ਹੈ।


Related News