ਪਾਕਿ 'ਚ 10 ਸਾਲਾ ਹਿੰਦੂ ਬੱਚੀ ਦਾ ਜਬਰ-ਜ਼ਿਨਾਹ ਮਗਰੋਂ ਕਤਲ, ਲਾਸ਼ ਨੂੰ ਕਬਰਿਸਤਾਨ ’ਚ ਸੁੱਟਿਆ

Thursday, Jul 27, 2023 - 09:27 AM (IST)

ਪਾਕਿ 'ਚ 10 ਸਾਲਾ ਹਿੰਦੂ ਬੱਚੀ ਦਾ ਜਬਰ-ਜ਼ਿਨਾਹ ਮਗਰੋਂ ਕਤਲ, ਲਾਸ਼ ਨੂੰ ਕਬਰਿਸਤਾਨ ’ਚ ਸੁੱਟਿਆ

ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਪਾਕਿਸਤਾਨ ਦੇ ਬਦੀਨ ਜ਼ਿਲ੍ਹੇ ਦੇ ਕਸਬਾ ਰਾਜੂ ਖਾਨਾਨੀ ’ਚ ਇਕ 10 ਸਾਲਾ ਹਿੰਦੂ ਬੱਚੀ ਨਾਲ ਜਬਰ-ਜ਼ਿਨਾਹ ਕਰਕੇ ਉਸ ਦਾ ਚਾਕੂ ਮਾਰ ਕੇ ਕਤਲ ਕਰਨ ਤੋਂ ਬਾਅਦ ਲਾਸ਼ ਕਬਰਿਸਤਾਨ ਵਿਚ ਸੁੱਟ ਦਿੱਤੀ ਗਈ। ਕਬਰਿਸਤਾਨ ਵਿਚ ਲਾਸ਼ ਪਈ ਵੇਖ ਕੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਸੂਤਰਾਂ ਅਨੁਸਾਰ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਸ਼ਾਮ ਨੂੰ ਘਰ ਦੇ ਬਾਹਰ ਖੇਡ ਰਹੀ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਈ। ਇਸ ਸਬੰਧੀ ਪੁਲਸ ਨੂੰ ਸੂਚਿਤ ਵੀ ਕੀਤਾ ਸੀ ਪਰ ਦੂਜੇ ਦਿਨ ਉਸ ਦੀ ਲਾਸ਼ ਕਸਬੇ ਦੇ ਕਬਰਿਸਤਾਨ ਵਿਚ ਪਈ ਮਿਲੀ, ਉਸ ਦੇ ਸਰੀਰ ’ਤੇ ਚਾਕੂ ਨਾਲ ਹਮਲਾ ਕਰ ਕੇ ਕਤਲ ਕਰਨ ਦੇ ਨਿਸ਼ਾਨ ਸਨ।

ਇਹ ਵੀ ਪੜ੍ਹੋ: ਭਾਰਤ ਦੇ ਫ਼ੈਸਲੇ ਨੇ ਅਮਰੀਕਾ 'ਚ ਮਚਾਈ ਤੜਥੱਲੀ, ਲੱਗੇ ਨੋਟਿਸ- 'ਇਕ ਪਰਿਵਾਰ ਨੂੰ ਮਿਲਣਗੇ ਇਕ ਥੈਲੀ ਚੌਲ'

ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਪੋਸਟਮਾਰਟਮ ਕਰਵਾਇਆ ਤਾਂ ਡਾਕਟਰਾਂ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਬੱਚੀ ਦਾ ਕਤਲ ਕਰਨ ਤੋਂ ਪਹਿਲਾਂ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ। ਮ੍ਰਿਤਕ ਬੱਚੀ ਦੇ ਪਰਿਵਾਰ ਵਾਲਿਆਂ ਨੇ ਕਸਬੇ ਦੇ ਹੋਰ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰ ਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਸਖ਼ਤ ਸਜ਼ਾ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਅਲਜੀਰੀਆ ਦੇ ਜੰਗਲਾਂ 'ਚ ਅੱਗ ਲੱਗਣ ਕਾਰਨ 34 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News