ਪਾਕਿਸਤਾਨ 'ਚ ਮਾਨਸੂਨ ਦੇ ਮੌਸਮ 'ਚ 101 ਮੌਤਾਂ, 180 ਜ਼ਖ਼ਮੀ

Friday, Jul 21, 2023 - 09:59 AM (IST)

ਪਾਕਿਸਤਾਨ 'ਚ ਮਾਨਸੂਨ ਦੇ ਮੌਸਮ 'ਚ 101 ਮੌਤਾਂ, 180 ਜ਼ਖ਼ਮੀ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿੱਚ 25 ਜੂਨ ਤੋਂ ਸ਼ੁਰੂ ਹੋਏ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਕਰੀਬ 101 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 180 ਹੋਰ ਜ਼ਖ਼ਮੀ ਹੋ ਗਏ ਹਨ। ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐੱਨ.ਡੀ.ਐੱਮ.ਏ.) ਨੇ ਇਹ ਜਾਣਕਾਰੀ ਦਿੱਤੀ। NDMA ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦਾ ਪੂਰਬੀ ਪੰਜਾਬ ਸੂਬਾ ਮੀਂਹ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਜਿੱਥੇ 57 ਲੋਕਾਂ ਦੀ ਮੌਤ ਹੋ ਗਈ ਅਤੇ 118 ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਸੂਬਾਈ ਰਾਜਧਾਨੀ ਲਾਹੌਰ ਸਮੇਤ ਪੂਰੇ ਸੂਬੇ 'ਚ ਭਾਰੀ ਮੀਂਹ 'ਚ 53 ਘਰ ਵੀ ਤਬਾਹ ਹੋ ਗਏ।

ਇਹ ਵੀ ਪੜ੍ਹੋ: 7 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਨੇ ਵਧਾਇਆ ਮਾਣ, ਬ੍ਰਿਟੇਨ 'ਚ 'Points of Light Award' ਨਾਲ ਸਨਮਾਨਿਤ

ਪੰਜਾਬ ਦੇ ਕਾਰਜਵਾਹਕ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਲਾਹੌਰ ਦੇ ਮੀਂਹ ਨੂੰ “ਰਿਕਾਰਡ ਤੋੜਨ ਵਾਲਾ” ਦੱਸਿਆ, ਕਿਉਂਕਿ ਇਸ ਨਾਲ ਸ਼ਹਿਰ ਵਿੱਚ ਹੜ੍ਹ ਆ ਗਿਆ, ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਘੰਟਿਆਂ ਤੱਕ ਸੜਕੀ ਆਵਾਜਾਈ ਵਿੱਚ ਵਿਘਨ ਪਿਆ। ਸੂਬੇ ਦੇ ਰਾਵਲਪਿੰਡੀ ਸ਼ਹਿਰ ਵਿੱਚ ਵੀ ਬੁੱਧਵਾਰ ਨੂੰ 12 ਘੰਟਿਆਂ ਤੋਂ ਵੱਧ ਸਮੇਂ ਤੱਕ ਭਾਰੀ ਮੀਂਹ ਪਿਆ, ਜਿਸ ਕਾਰਨ ਨਦੀਆਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਵੱਧ ਗਿਆ ਅਤੇ ਸਥਾਨਕ ਮਿਉਂਸਪਲ ਅਥਾਰਟੀ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਫੌਜ ਨੂੰ ਬੁਲਾਉਣਾ।

ਇਹ ਵੀ ਪੜ੍ਹੋ: ਕ੍ਰਿਕਟਰ ਭੱਜੀ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ ਤੇ ਚੁੱਕੇ ਬੋਰੇ, ਕਿਹਾ- ਹੜ੍ਹਾਂ ਨੂੰ ਸਿਆਸੀ ਮੁੱਦਾ ਨਾ ਬਣਾਇਆ ਜਾਵੇ

ਸ਼ਹਿਰ 'ਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਅਸਥਾਈ ਟੈਂਟਾਂ 'ਚ ਰਹਿ ਰਹੇ ਮਜ਼ਦੂਰਾਂ 'ਤੇ ਇਕ ਨਿਰਮਾਣ ਅਧੀਨ ਪੁਲ ਦੀ ਕੰਧ ਡਿੱਗਣ ਨਾਲ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਦੇ ਅਨੁਸਾਰ, ਰੇਨ ਗੇਜ ਸਟੇਸ਼ਨਾਂ ਨੇ ਸ਼ਹਿਰ ਦੇ ਕਈ ਖੇਤਰਾਂ ਵਿੱਚ 200 ਮਿਲੀਮੀਟਰ ਤੱਕ ਮੀਂਹ ਦਰਜ ਕੀਤਾ, ਜਿਸ ਨਾਲ ਸ਼ਹਿਰੀ ਹੜ੍ਹ ਅਤੇ ਛੱਤਾਂ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ। NDMA ਨੇ ਦੱਸਿਆ ਕਿ ਦੇਸ਼ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਮੀਂਹ ਨਾਲ ਸਬੰਧਤ ਵੱਖ-ਵੱਖ ਹਾਦਸਿਆਂ 'ਚ ਕੁੱਲ 25 ਲੋਕਾਂ ਦੀ ਮੌਤ ਹੋ ਗਈ ਅਤੇ 41 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: 'ਗਲੋਬਲ ਸਟੂਡੈਂਟ ਪ੍ਰਾਈਜ਼' ਦੀ ਸੂਚੀ 'ਚ ਸ਼ਾਮਲ ਹੋਏ ਪੰਜਾਬ ਦੇ 2 ਵਿਦਿਆਰਥੀ, ਮਿਲਣਗੇ 1-1 ਲੱਖ ਅਮਰੀਕੀ ਡਾਲਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News