ਬੰਗਲਾਦੇਸ਼ 'ਚ ਹਮਲਿਆਂ, ਹਿੰਸਾ 'ਚ 101 ਦੀ ਮੌਤ, 3 ਦਿਨ ਦੇਸ਼ ਬੰਦ  (ਤਸਵੀਰਾਂ)

Monday, Aug 05, 2024 - 11:09 AM (IST)

ਬੰਗਲਾਦੇਸ਼ 'ਚ ਹਮਲਿਆਂ, ਹਿੰਸਾ 'ਚ 101 ਦੀ ਮੌਤ, 3 ਦਿਨ ਦੇਸ਼ ਬੰਦ  (ਤਸਵੀਰਾਂ)

ਢਾਕਾ (ਏਜੰਸੀ)- ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਦੌਰਾਨ ਭੜਕੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 101 ਹੋ ਗਈ ਹੈ ਅਤੇ 500 ਤੋਂ ਵੱਧ ਜ਼ਖਮੀ ਹਨ। ਕੋਟਾ ਸੁਧਾਰ ਦੀ ਮੰਗ ਦੇ ਰੂਪ ਵਿੱਚ ਜੋ ਅੰਦੋਲਨ ਸ਼ੁਰੂ ਹੋਇਆ ਸੀ, ਉਹ ਆਖਰਕਾਰ ਸਰਕਾਰ ਨੂੰ ਬਦਲਣ ਲਈ ਇੱਕ ਅੰਦੋਲਨ ਵਿੱਚ ਬਦਲ ਗਿਆ। ਤਿੱਖੀ ਝੜਪ ਉਸ ਸਮੇਂ ਸ਼ੁਰੂ ਹੋ ਗਈ ਜਦੋਂ ਸਰਕਾਰ ਦੇ ਅਸਤੀਫ਼ੇ ਦੀ ਮੰਗ ਲਈ ਅਸਹਿਯੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਪ੍ਰਦਰਸ਼ਨਕਾਰੀਆਂ ਨੂੰ ਸਰਕਾਰ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਹਿੰਸਾ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਗੱਲਬਾਤ ਦੇ ਸੱਦੇ ਨੂੰ ਖਾਰਜ ਕਰ ਦਿੱਤਾ ਹੈ।

ਅਣਮਿੱਥੇ ਸਮੇਂ ਲਈ ਕਰਫਿਊ

PunjabKesari

ਅੰਦੋਲਨਕਾਰੀਆਂ ਨੇ ਐਤਵਾਰ ਨੂੰ ‘ਮਾਰਚ ਟੂ ਢਾਕਾ’ ਪ੍ਰੋਗਰਾਮ ਕਰਨ ਦਾ ਐਲਾਨ ਕੀਤਾ। ਹਾਲਾਂਕਿ ਕਰਫਿਊ ਵਿਚਕਾਰ 'ਮਾਰਚ ਟੂ ਢਾਕਾ' ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਅਤੇ ਖਦਸ਼ਾ ਹੈ। ਅੰਦੋਲਨਕਾਰੀ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਨਾਅਰੇਬਾਜ਼ੀ  ਕਰਦਿਆਂ ਉਹ ਸ਼ਹੀਦ ਮੀਨਾਰ 'ਤੇ ਚੜ੍ਹ ਗਏ। ਉੱਧਰ ਸਰਕਾਰ ਨੇ ਬੰਗਲਾਦੇਸ਼ ਵਿਚ ਭੜਕੀ ਹੋਈ ਝੜਪ ਦੇ ਵਿਚਕਾਰ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਹੈ। ਦੇਸ਼ ਭਰ 'ਚ ਮੋਬਾਈਲ ਇੰਟਰਨੈੱਟ 'ਤੇ ਵੀ ਸਖ਼ਤ ਪਾਬੰਦੀ ਲਗਾਈ ਗਈ ਹੈ। ਸਥਿਤੀ ਦੇ ਮੱਦੇਨਜ਼ਰ ਹਿੰਸਕ ਪ੍ਰਦਰਸ਼ਨਾਂ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਤਿੰਨ ਦਿਨਾਂ ਦੀ ਆਮ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-TikTok ਨੇ ਮਾਪਿਆਂ ਦੀ ਇਜਾਜ਼ਤ ਤੋਂ ਬਿਨਾਂ ਖੋਲ੍ਹੇ ਬੱਚਿਆਂ ਦੇ ਖਾਤੇ, ਅਮਰੀਕੀ ਅਦਾਲਤ 'ਚ ਮਾਮਲਾ ਦਰਜ

ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

PunjabKesari

ਹਾਲ ਹੀ ਵਿੱਚ 1971 ਵਿੱਚ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਲੜਨ ਵਾਲੇ ਸਾਬਕਾ ਸੈਨਿਕਾਂ ਦੇ ਰਿਸ਼ਤੇਦਾਰਾਂ ਲਈ 30 ਪ੍ਰਤੀਸ਼ਤ ਸਰਕਾਰੀ ਨੌਕਰੀਆਂ ਰਾਖਵੀਆਂ ਰੱਖਣ ਵਾਲੀ ਵਿਵਾਦਪੂਰਨ ਕੋਟਾ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਪੁਲਸ ਅਤੇ ਮੁੱਖ ਤੌਰ 'ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪਾਂ ਵਿੱਚ 200 ਤੋਂ ਵੱਧ ਲੋਕ ਮਾਰੇ ਗਏ ਸਨ। ਭਾਰਤ ਨੇ ਬੰਗਲਾਦੇਸ਼ ਵਿੱਚ ਆਪਣੇ ਨਾਗਰਿਕਾਂ ਨੂੰ "ਬਹੁਤ ਸਾਵਧਾਨੀ" ਵਰਤਣ ਅਤੇ ਆਪਣੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਲਈ ਸਲਾਹ ਜਾਰੀ ਕੀਤੀ ਹੈ। ਸਹਾਇਕ ਹਾਈ ਕਮਿਸ਼ਨ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ,"ਸਹਾਇਕ ਭਾਰਤੀ ਹਾਈ ਕਮਿਸ਼ਨ, ਸਿਲਹਟ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਨੂੰ ਇਸ ਦਫ਼ਤਰ ਦੇ ਸੰਪਰਕ ਵਿੱਚ ਰਹਿਣ ਦੀ ਬੇਨਤੀ ਕਰਦਾ ਹੈ ਅਤੇ ਉਨ੍ਹਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਐਮਰਜੈਂਸੀ ਦੀ ਸਥਿਤੀ ਵਿੱਚ ਕਿਰਪਾ ਕਰਕੇ  +88-01313076402 'ਤੇ ਸੰਪਰਕ ਕਰੋ।" 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News