ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਹਨ 102 ਹਿੰਦੂ ਅਤੇ ਅਫ਼ਗਾਨ ਸਿੱਖਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ

Friday, Dec 10, 2021 - 12:44 PM (IST)

ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਹਨ 102 ਹਿੰਦੂ ਅਤੇ ਅਫ਼ਗਾਨ ਸਿੱਖਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ

ਨਵੀਂ ਦਿੱਲੀ (ਵਾਰਤਾ) : ਅਫ਼ਗਾਨਿਸਤਾਨ ਵਿਚ ਫਸੇ 102 ਭਾਰਤੀਆਂ ਅਤੇ ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਸ਼ੁੱਕਰਵਾਰ ਨੂੰ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਕਾਬੁਲ ਤੋਂ ਨਵੀਂ ਦਿੱਲੀ ਲਿਆਂਦਾ ਜਾ ਰਿਹਾ ਹੈ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 3 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਹਿੰਦੂ ਧਾਰਮਿਕ ਪੁਸਤਕਾਂ ਵੀ ਇੱਥੇ ਲਿਆਈਆਂ ਜਾ ਰਹੀਆਂ ਹਨ। ਸ਼੍ਰੀ ਚੰਡੋਕ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਾਸ ਚਾਰਟਰਡ ਜਹਾਜ਼ ਰਾਹੀਂ 102 ਭਾਰਤੀਆਂ ਅਤੇ ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਇੱਥੇ ਲਿਆਂਦਾ ਜਾ ਰਿਹਾ ਹੈ। ਜਹਾਜ਼ ਦੇ ਅੱਜ ਦੁਪਹਿਰ ਤੱਕ ਦਿੱਲੀ ਹਵਾਈਅੱਡੇ ’ਤੇ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਦੱਖਣੀ ਮੈਕਸੀਕੋ ’ਚ ਵਾਪਰਿਆ ਵੱਡਾ ਹਾਦਸਾ, ਟਰਾਲਾ ਪਲਟਣ ਕਾਰਨ 49 ਲੋਕਾਂ ਦੀ ਮੌਤ

 

ਉਨ੍ਹਾਂ ਕਿਹਾ, ‘ਇਹ ਮਾਣ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਇਤਿਹਾਸਕ ਗੁਰਦੁਆਰਿਆਂ ਦੇ 3 ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ 5ਵੀਂ ਸ਼ਤਾਬਦੀ ਦੇ ਪ੍ਰਾਚੀਨ ਅਸਾਮਾਈ ਮੰਦਰ, ਕਾਬੁਲ ਤੋਂ ਰਾਮਾਇਣ, ਮਹਾਭਾਰਤ ਅਤੇ ਭਗਵਦ ਗੀਤਾ ਸਮੇਤ ਹਿੰਦੂ ਧਾਰਮਿਕ ਗ੍ਰੰਥਾਂ ਨੂੰ ਵੀ ਲਿਆਦਾਂ ਜਾ ਰਿਹਾ ਹੈ।’ ਉਨ੍ਹਾਂ ਕਿਹਾ ਕਿ ਸੰਕਟਗ੍ਰਸਤ ਅਫ਼ਗਾਨ ਨਾਗਰਿਕਾਂ ਦਾ ਸੋਬਤੀ ਫਾਊਂਡੇਸ਼ਨ ਵੱਲੋਂ ਮੁੜ ਵਸੇਬਾ ਕੀਤਾ ਜਾਏਗਾ। ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਗੁਰੂ ਸ੍ਰੀ ਅਰਜਨ ਦੇਵ ਜੀ, ਮਹਾਵੀਰ ਨਗਰ ਅਤੇ ਹਿੰਦੂ ਧਰਮ ਗ੍ਰੰਥਾਂ ਨੂੰ ਅਸਾਮਾਈ ਮੰਦਰ, ਫਰੀਦਾਬਾਦ ਲਿਜਾਇਆ ਜਾਏਗਾ। ਸ਼੍ਰੀ ਚੰਡੋਕ ਨੇ ਇਸ ਕੰਮ ਵਿਚ ਸਹਿਯੋਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦੇਸ਼ ਮੰਤਰਾਲਾ ਵਿਸ਼ੇਸ਼ ਰੂਪ ਨਾਲ ਜੇਪੀ ਸਿੰਘ (ਸੰਯੁਕਤ ਸਕੱਤਰ) ਵਿਦੇਸ਼ ਮੰਤਰਾਲਾ ਦੇ ਪਾਕਿਸਤਾਨ-ਅਫ਼ਗਾਨਿਸਤਾਨ-ਇਰਾਨ ਮਾਮਲਿਆਂ ਦੇ ਸੈਲ ਅਤੇ ਹੋਰ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਭਾਰਤ ’ਚ ਲੋੜੀਂਦੇ ਅੱਤਵਾਦੀ ਕੁਲਦੀਪ ਸਿੰਘ ਦੀ ਹਵਾਲਗੀ ਦੀ ਅਪੀਲ ਬ੍ਰਿਟੇਨ ਦੀ ਅਦਾਲਤ ਨੇ ਕੀਤੀ ਰੱਦ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

 


author

cherry

Content Editor

Related News