ਨਿਊਜ਼ੀਲੈਂਡ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, 10 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ
Monday, Apr 04, 2022 - 10:33 AM (IST)
ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 10,205 ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਨੇ ਦੱਸਿਆ ਕਿ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿੱਚੋਂ 1,835 ਮਾਮਲੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਪਾਏ ਗਏ ਅਤੇ ਬਾਕੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਏ ਗਏ। ਸਿਹਤ ਮੰਤਰਾਲੇ ਦੇ ਅਨੁਸਾਰ ਇਸ ਸਮੇਂ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ 734 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਵਿੱਚੋਂ 25 ਨੂੰ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਰੱਖਿਆ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ - ਪਾਕਿਸਤਾਨ : ਪੰਜਾਬ ਵਿਧਾਨ ਸਭਾ ਅੰਦਰ ਆਪਸ 'ਚ ਭਿੜੀਆਂ ਮਹਿਲਾ ਵਿਧਾਇਕ (ਵੀਡੀਓ)
ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਸੋਮਵਾਰ ਨੂੰ ਕੋਵਿਡ-19 ਨਾਲ ਨੌਂ ਲੋਕਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਵਿੱਚ ਹੁਣ ਤੱਕ 7,01,986 ਲੋਕ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਵਰਤਮਾਨ ਵਿੱਚ ਕੋਵਿਡ-19 ਸੁਰੱਖਿਆ ਦੇ ਤਹਿਤ ਸਭ ਤੋਂ ਵੱਧ ਰੈੱਡ ਸੈਟਿੰਗਾਂ ਲਾਗੂ ਹਨ। ਇਸ ਤਹਿਤ 200 ਲੋਕਾਂ ਦੇ ਇਨਡੋਰ ਇਕੱਠ ਦੀ ਆਗਿਆ ਹੈ। ਹਾਲਾਂਕਿ ਬਾਹਰੀ ਸਥਾਨਾਂ 'ਤੇ ਮਨਾਏ ਜਾਣ ਵਾਲੇ ਜਸ਼ਨਾਂ ਦੀ ਕੋਈ ਸੀਮਾ ਨਿਰਧਾਰਤ ਨਹੀਂ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।