ਬ੍ਰਿਟਿਸ਼ ਕੋਲੰਬੀਆ ''ਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ
Thursday, Sep 03, 2020 - 12:19 PM (IST)
ਵੈਨਕੁਵਰ- ਬੀਤੇ 24 ਘੰਟਿਆਂ ਵਿਚ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ ਕੋਰੋਨਾ ਦੇ 104 ਨਵੇਂ ਮਾਮਲੇ ਸਾਹਮਣੇ ਆਏ, ਜੋ ਮਈ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਦੱਸੇ ਜਾ ਰਹੇ ਹਨ, ਹਾਲਾਂਕਿ ਇਸ ਦੌਰਾਨ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ। ਬ੍ਰਿਟਿਸ਼ ਕੋਲੰਬੀਆ ਵਿਚ ਇਸ ਸਮੇਂ 5,952 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ 209 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਇਸ ਸਮੇਂ ਸੂਬੇ ਵਿਚ 1,127 ਕਿਰਿਆਸ਼ੀਲ ਮਾਮਲੇ ਹਨ, ਜਿਨ੍ਹਾਂ ਵਿਚੋਂ 33 ਲੋਕਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। 14 ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਆਈ. ਸੀ. ਯੂ. ਵਿਚ ਰੱਖਿਆ ਗਿਆ ਹੈ।
ਬੁੱਧਵਾਰ ਨੂੰ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਦੱਸਿਆ 101 ਹੋਰ ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ ਤੇ ਇਸ ਦੇ ਨਾਲ ਹੀ ਕੁੱਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 4,605 ਹੋ ਗਈ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਕਾਰਨ ਲਾਏ ਗਏ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੀ ਸਿਹਤ ਦਾ ਧਿਆਨ ਰੱਖਣ।