''Kill The Bill'' ਪ੍ਰਦਰਸ਼ਨ ਦੌਰਾਨ ਪੁਲਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪ, 107 ਲੋਕ ਗ੍ਰਿਫਤਾਰ
Monday, Apr 05, 2021 - 12:49 AM (IST)
ਲੰਡਨ-ਪੁਲਸ ਦੀਆਂ ਸ਼ਕਤੀਆਂ ਵਧਾਉਣ ਸੰਬੰਧੀ ਸਰਕਾਰ ਦੀਆਂ ਯੋਜਨਾਵਾਂ ਵਿਰੁੱਧ ਮੱਧ ਲੰਡਨ 'ਚ ਹੋਏ 'ਕਿੱਲ ਦਿ ਬਿੱਲ' ਪ੍ਰਦਰਸ਼ਨ ਦੌਰਾਨ ਪੁਲਸ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪਾਂ ਤੋਂ ਬਾਅਦ ਘਟੋ-ਘੱਟ 107 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਕਿਹਾ ਕਿ ਮੈਟ੍ਰੋਪੋਲੀਟਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਦੀ ਭੀੜ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਪੁਲਸ 'ਤੇ ਪੱਥਰ ਅਤੇ ਹੋਰ ਵਸਤਾਂ ਸੁੱਟੀਆਂ ਗਈਆਂ।
ਇਹ ਵੀ ਪੜ੍ਹੋ-ਇਮਰਾਨ ਖਾਨ ਨੇ ਕੋਰੋਨਾ ਦੀ ਤੀਸਰੀ ਲਹਿਰ ਦੇ ਵਧੇਰੇ ਖਤਰਨਾਕ ਹੋਣ ਦੀ ਦਿੱਤੀ ਚਿਤਾਵਨੀ
ਇਸ ਤੋਂ ਪਹਿਲਾਂ ਪੁਲਸ ਨੇ ਦੱਸਿਆ ਸੀ ਕਿ ਝੜਪ ਦੌਰਾਨ ਘਟੋ-ਘੱਟ 10 ਅਧਿਕਾਰੀ ਜ਼ਖਮੀ ਹੋ ਗਏ। ਮੈਟ੍ਰੋਪੋਲੀਟਨ ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਪੁਲਸ 'ਤੇ ਹਮਲਾ ਕਰਨ ਅਤੇ ਸ਼ਾਂਤੀ ਭੰਗ ਕਰਨ ਸਮੇਤ ਵੱਖ-ਵੱਖ ਅਪਰਾਧਾਂ ਲਈ ਗ੍ਰਿਫਤਾਰੀਆਂ ਕੀਤੀਆਂ ਗਈਆਂ। ਲੰਡਨ ਦੇ 'ਪਾਰਟੀਮੈਂਟ ਸਕੁਵੈਅਰ' 'ਚ ਸ਼ਨੀਵਾਰ ਨੂੰ ਪੁਲਸ ਮੁਹਿੰਮ ਦੀ ਅਗਵਾਈ ਕਰਨ ਵਾਲੇ ਕਮਾਂਡਰ ਏਡੇ ਏਡੇਲੇਕਨ ਨੇ ਕਿਹਾ ਕਿ ਵਧੇਰੇ ਪ੍ਰਦਰਸ਼ਨਕਾਰੀਆਂ ਨੇ ਸਮਾਜਿਕ ਦੂਰੀ ਅਤੇ ਪੁਲਸ ਦੇ ਹੁਕਮਾਂ ਦਾ ਪਾਲਣ ਕੀਤਾ ਪਰ ਕੁਝ ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਪੁਲਸ ਦੀਆਂ ਸ਼ਕਤੀਆਂ ਵਧਾਉਣ ਨਾਲ ਸੰਬੰਧਿਤ ਬਿੱਲ ਵਿਰੁੱਧ ਬ੍ਰਿਟੇਨ 'ਚ ਵੱਖ-ਵੱਖ ਸਥਾਨਾਂ 'ਤੇ ਪ੍ਰਦਰਸ਼ਨ ਹੋ ਰਹੇ ਹਨ ਜਿਨ੍ਹਾਂ ਨੂੰ 'ਕਿੱਲ ਦਿ ਬਿੱਲ' ਨਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਪਤੀ ਦੀ ਲਾਈਵ ਮੀਟਿੰਗ ਦੌਰਾਨ ਪਤਨੀ ਦੀ ਇਤਰਾਜ਼ਯੋਗ ਤਸਵੀਰ ਹੋਈ ਕੈਦ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।