ਚੀਨ 'ਚ ਹੜ੍ਹ ਦਾ ਕਹਿਰ ਜਾਰੀ, 11 ਲੋਕਾਂ ਦੀ ਮੌਤ ਤੇ 27 ਲਾਪਤਾ (ਤਸਵੀਰਾਂ)

08/01/2023 12:24:38 PM

ਬੀਜਿੰਗ (ਭਾਸ਼ਾ): ਚੀਨ ਦੀ ਰਾਜਧਾਨੀ ਬੀਜਿੰਗ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਕਈ ਦਿਨ ਤੋਂ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਮਗਰੋਂ ਆਏ ਹੜ੍ਹ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਲਾਪਤਾ ਹਨ।  ਰਾਜ ਦੇ ਪ੍ਰਸਾਰਕ ਸੀਸੀਟੀਵੀ ਨੇ ਮੰਗਲਵਾਰ ਨੂੰ ਦੱਸਿਆ ਕਿ ਭਾਰੀ ਮੀਂਹ ਕਾਰਨ ਰੇਲਵੇ ਸਟੇਸ਼ਨਾਂ ਨੂੰ ਬੰਦ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸਕੂਲਾਂ ਵਿੱਚ ਪਨਾਹ ਦਿੱਤੀ ਗਈ ਹੈ।

ਇਸ ਵਿਚ ਕਿਹਾ ਗਿਆ ਕਿ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਭਰ ਗਿਆ ਹੈ ਅਤੇ ਸੜਕਾਂ ਟੁੱਟ ਗਈਆਂ ਹਨ। ਬੀਜਿੰਗ ਵਿੱਚ ਮੌਸਮ ਆਮ ਤੌਰ 'ਤੇ ਖੁਸ਼ਕ ਹੁੰਦਾ ਹੈ ਅਤੇ ਇੱਥੇ ਥੋੜ੍ਹੀ ਜਿਹੀ ਬਾਰਿਸ਼ ਹੁੰਦੀ ਹੈ। ਅਜਿਹੇ 'ਚ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਇੱਥੇ ਅਸਾਧਾਰਨ ਹੈ। ਉੱਤਰੀ ਚੀਨ ਦੇ ਹੋਰ ਹਿੱਸਿਆਂ ਵਿਚ ਵੀ ਘੱਟ ਹੀ ਬਾਰਿਸ਼ ਹੁੰਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਯੂਕੇ ਜਾਣ ਦੇ ਚਾਹਵਾਨ ਭਾਰਤੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਸਖ਼ਤ ਕੀਤੇ ਨਾਗਰਿਕਤਾ ਨਿਯਮ

35,000 ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ

ਚੀਨ ਦੇ ਤਿਆਨਜਿਨ 'ਚ ਭਾਰੀ ਮੀਂਹ ਕਾਰਨ ਯੋਂਗਡਿੰਗ ਨਦੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ 35,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ। ਤਿਆਨਜਿਨ ਨਗਰਪਾਲਿਕਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਤਿਆਨਜਿਨ ਦੇ ਹੜ੍ਹ ਨਿਯੰਤਰਣ ਅਤੇ ਸੋਕਾ ਰਾਹਤ ਹੈੱਡਕੁਆਰਟਰ ਨੇ ਕਿਹਾ ਕਿ ਬੀਜਿੰਗ ਦੇ ਗੁਆਂਢੀ ਸ਼ਹਿਰ ਨੇ ਮੰਗਲਵਾਰ ਨੂੰ ਹੜ੍ਹਾਂ ਲਈ ਆਪਣੀ ਐਮਰਜੈਂਸੀ ਪ੍ਰਤੀਕਿਰਿਆ ਨੂੰ ਲੈਵਲ III ਤੋਂ ਲੈਵਲ I, ਸਭ ਤੋਂ ਉੱਚੇ ਪੱਧਰ ਤੱਕ ਅੱਪਗ੍ਰੇਡ ਕੀਤਾ ਹੈ। ਹੈੱਡਕੁਆਰਟਰ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਹੜ੍ਹ ਬਚਾਅ ਟੀਮਾਂ ਤਿਆਰ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

Vandana

This news is Content Editor Vandana