ਬੇਰੂਤ ''ਚ ਇਜ਼ਰਾਇਲੀ ਹਮਲਿਆਂ ''ਚ 11 ਲੋਕਾਂ ਦੀ ਮੌਤ, ਕਈ ਜ਼ਖਮੀ
Saturday, Nov 23, 2024 - 06:09 PM (IST)
 
            
            ਬੇਰੂਤ (ਏਜੰਸੀ)- ਬੇਰੂਤ ਦੇ ਕੇਂਦਰੀ ਇਲਾਕੇ ਵਿੱਚ ਇਜ਼ਰਾਈਲ ਵੱਲੋਂ ਕੀਤੇ ਗਏ ਮਿਜ਼ਾਈਲ ਹਮਲਿਆਂ ਵਿੱਚ 11 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਲੇਬਨਾਨ ਦੇ ਸਿਵਲ ਵਲੰਟੀਅਰ ਆਰਗੇਨਾਈਜੇਸ਼ਨ ਨੇ ਕਿਹਾ ਕਿ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਸੰਕਟਕਾਲੀਨ ਬਚਾਅ ਕਰਮਚਾਰੀ ਅਜੇ ਵੀ ਮਲਬੇ ਵਿੱਚ ਦੱਬੇ ਲੋਕਾਂ ਦੀ ਭਾਲ ਕਰ ਰਹੇ ਹਨ। ਇਜ਼ਰਾਈਲ ਨੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਲੇਬਨਾਨ ਦੀ ਰਾਜਧਾਨੀ ਉੱਤੇ ਚੌਥੀ ਵਾਰ ਹਮਲਾ ਕੀਤਾ ਹੈ।
ਇਹ ਵੀ ਪੜ੍ਹੋ: ਕੈਂਸਰ ਦੇ ਫੈਲਣ ਨੂੰ ਰੋਕ ਸਕਦੈ ਕੋਵਿਡ ਇਨਫੈਕਸ਼ਨ!
ਲੇਬਨਾਨ 'ਤੇ ਹਮਲਾ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਇਸ ਹਫ਼ਤੇ ਅਮਰੀਕੀ ਰਾਜਦੂਤ ਅਮੋਸ ਹੋਚਸਟੀਨ ਨੇ ਇਜ਼ਰਾਈਲ ਅਤੇ ਕੱਟੜਪੰਥੀ ਸੰਗਠਨ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਸਮਝੌਤਾ ਕਰਾਉਣ ਲਈ ਇਸ ਖੇਤਰ ਦੀ ਯਾਤਰਾ ਕੀਤੀ ਸੀ। ਲੇਬਨਾਨ ਦੇ ਸਿਹਤ ਮੰਤਰਾਲਾ ਮੁਤਾਬਕ ਇਜ਼ਰਾਇਲੀ ਹਵਾਈ ਹਮਲਿਆਂ 'ਚ ਹੁਣ ਤੱਕ 3,500 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ, ਜਦਕਿ 15,000 ਤੋਂ ਵੱਧ ਜ਼ਖ਼ਮੀ ਹੋਏ ਹਨ। ਲੇਬਨਾਨ ਦੀ ਸਰਕਾਰੀ ਸਮਾਚਾਰ ਏਜੰਸੀ ਮੁਤਾਬਕ ਬੇਰੂਤ 'ਤੇ ਹਮਲਾ ਸਥਾਨਕ ਸਮੇਂ ਮੁਤਾਬਕ ਸਵੇਰੇ 4 ਵਜੇ ਹੋਇਆ, ਜਿਸ ਨਾਲ ਇਕ 8 ਮੰਜ਼ਿਲਾ ਇਮਾਰਤ ਤਬਾਹ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            