ਚੀਨ ਦੀ ਇੱਕ ਫੈਕਟਰੀ 'ਚ ਲੱਗੀ ਅੱਗ, 11 ਲੋਕਾਂ ਦੀ ਦਰਦਨਾਕ ਮੌਤ

Tuesday, Apr 18, 2023 - 10:34 AM (IST)

ਚੀਨ ਦੀ ਇੱਕ ਫੈਕਟਰੀ 'ਚ ਲੱਗੀ ਅੱਗ, 11 ਲੋਕਾਂ ਦੀ ਦਰਦਨਾਕ ਮੌਤ

ਹਾਂਗਜ਼ੂ (ਵਾਰਤਾ): ਪੂਰਬੀ ਚੀਨ ਦੇ ਝੇਜਿਆਂਗ ਸੂਬੇ ਦੇ ਜਿਨਹੁਆ ਸ਼ਹਿਰ ਵਿਚ ਇਕ ਫੈਕਟਰੀ ਦੀ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਨਿਊਜ਼ ਏਜੰਸੀ ਸ਼ਿਨਹੂਆ ਨੂੰ ਇਹ ਜਾਣਕਾਰੀ ਦਿੱਤੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਕਰੀਬ 2:04 ਵਜੇ ਵੂਈ ਕਾਉਂਟੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਅੱਗ ਲੱਗਣ ਤੋਂ ਬਾਅਦ ਕਈ ਲੋਕ ਫਸ ਗਏ।

ਪੜ੍ਹੋ ਇਹ ਅਹਿਮ ਖ਼ਬਰ-ਚੀਨ ਨਾਲ ਸਬੰਧ ਸੁਧਰਨ ਦੀ ਸੰਭਾਵਨਾ ਬਾਰੇ ਆਸਟ੍ਰੇਲੀਆ ਦਾ ਬਿਆਨ ਆਇਆ ਸਾਹਮਣੇ

ਅੱਗ ਲੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਦੋ ਖੋਜ ਅਤੇ ਬਚਾਅ ਕਾਰਜਾਂ ਤੋਂ ਬਾਅਦ ਮੰਗਲਵਾਰ ਤੜਕੇ 4 ਵਜੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਗਈ। ਫੈਕਟਰੀ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News