ਇਮਾਰਤ ਨੂੰ ਲੱਗੀ ਅੱਗ, ਜ਼ਿਉਂਦੇ ਸੜੇ 11 ਲੋਕ
Friday, Aug 02, 2024 - 12:35 PM (IST)
ਮਨੀਲਾ (ਯੂ. ਐੱਨ. ਆਈ.)- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਚ ਸ਼ੁੱਕਰਵਾਰ ਸਵੇਰੇ ਇਕ ਵਪਾਰਕ ਇਮਾਰਤ ਵਿਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਸਥਾਨਕ ਰੇਡੀਓ ਨੇ ਇਹ ਜਾਣਕਾਰੀ ਦਿਹਾਤੀ ਅਧਿਕਾਰੀ ਨੈਲਸਨ ਟਾਈ ਦੇ ਹਵਾਲੇ ਨਾਲ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਨਸ਼ਾ ਤਸਕਰੀ ਦੇ ਦੋਸ਼ 'ਚ ਦੋ ਭਾਰਤੀ ਗ੍ਰਿਫ਼ਤਾਰ
ਅੱਗ ਬੁਝਾਉਣ ਵਾਲਿਆਂ ਅਤੇ ਚਸ਼ਮਦੀਦਾਂ ਦੀਆਂ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਮਾਰਤ ਦੇ ਅੰਦਰ 11 ਲਾਸ਼ਾਂ ਮਿਲੀਆਂ ਹਨ। ਅਧਿਕਾਰੀ ਟਾਈ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਇਮਾਰਤ ਦੇ ਮਾਲਕ ਦੀ ਪਤਨੀ ਵੀ ਸ਼ਾਮਲ ਹੈ, ਜਿਸਦੀ ਲਾਸ਼ ਤੀਜੀ ਮੰਜ਼ਿਲ ਤੋਂ ਮਿਲੀ। ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।