ਗਾਜ਼ਾ : ਇਜ਼ਰਾਈਲ ਦੇ ਤਾਜ਼ਾ ਹਮਲੇ ’ਚ 11 ਲੋਕਾਂ ਦੀ ਮੌਤ
Saturday, Oct 19, 2024 - 07:09 PM (IST)
ਯੇਰੂਸ਼ਲਮ (ਏਜੰਸੀ)- ਇਜ਼ਰਾਈਲ ਵੱਲੋਂ ਗਾਜ਼ਾ ’ਚ ਕੀਤੇ ਗਏ ਤਾਜ਼ਾ ਹਮਲੇ ਵਿਚ 3 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕੁਝ ਘੰਟੇ ਪਹਿਲਾਂ ਕੀਤੇ ਗਏ ਇਕ ਹੋਰ ਹਮਲੇ ਵਿਚ ਘੱਟੋ-ਘੱਟ 10 ਲੋਕ ਮਾਰੇ ਗਏ ਸਨ। ਫਿਲਸਤੀਨ ਦੇ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਕੇਟ ਫੋਰਸ ਦਾ ਕੀਤਾ ਨਿਰੀਖਣ
ਦੀਰ ਅਲ-ਬਲਾਹ ਸਥਿਤ ਅਲ-ਅਕਸਾ ਸ਼ਹੀਦ ਹਸਪਤਾਲ ਨੇ ਕਿਹਾ ਕਿ ਇਜ਼ਰਾਈਲ ਨੇ ਸ਼ਨੀਵਾਰ ਸਵੇਰੇ ਮੱਧ ਗਾਜ਼ਾ ’ਚ ਮਘਾਜ਼ੀ ਸ਼ਰਨਾਰਥੀ ਕੈਂਪ ’ਤੇ ਹਮਲਾ ਕੀਤਾ, ਜਿਸ ’ਚ ਮਾਰੇ ਗਏ ਸਾਰੇ ਲੋਕ ਇਕ ਹੀ ਪਰਿਵਾਰ ਦੇ ਸਨ। ਹਮਲੇ ਤੋਂ ਬਾਅਦ ਲਾਸ਼ਾਂ ਨੂੰ ਇਸੇ ਹਸਪਤਾਲ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ: ED ਨੇ ਅਧਿਕਾਰੀਆਂ ਨੂੰ ਕਿਹਾ- ਦਫ਼ਤਰੀ ਸਮੇਂ ਦੌਰਾਨ ਹੀ ਕਰੋ ਪੁਛਗਿੱਛ, ਕਿਸੇ ਨੂੰ ਪ੍ਰੇਸ਼ਾਨ ਨਾ ਕਰੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8