ਪਾਕਿਸਤਾਨ ’ਚ ਮੁਕਾਬਲੇ ਦੌਰਾਨ 11 ਅੱਤਵਾਦੀ ਮਾਰੇ

04/23/2024 11:09:20 AM

ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਵਿਚ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਅਤੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹਿਆਂ ਵਿਚ 2 ਵੱਖ-ਵੱਖ ਮੁਕਾਬਲਿਆਂ ਵਿਚ 11 ਅੱਤਵਾਦੀਆਂ ਨੂੰ ਮਾਰ ਦਿੱਤਾ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਇਹ ਮੁਕਾਬਲਾ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ’ਤੇ ਚਲਾਇਆ ਗਿਆ ਇਕ ਖੁਫੀਆ ਆਧਾਰਿਤ ਆਪ੍ਰੇਸ਼ਨ ਸੀ। ਇਸ ਦੌਰਾਨ ਗੋਲੀਬਾਰੀ ਤੋਂ ਬਾਅਦ 10 ਅੱਤਵਾਦੀਆਂ ਨੂੰ ਮਾਰਨ ’ਚ ਸਫ਼ਲਤਾ ਮਿਲੀ।

ਇਹ ਵੀ ਪੜ੍ਹੋ-  ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ

ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ’ਚ ਇਕ ਹੋਰ ਮੁਕਾਬਲੇ ’ਚ ਸੁਰੱਖਿਆ ਬਲਾਂ ਨੇ ਅੱਤਵਾਦੀ ਟਿਕਾਣੇ ’ਤੇ ਹਮਲਾ ਕਰ ਕੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ ’ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਸੂਤਰਾਂ ਅਨੁਸਾਰ 2023 ਵਿਚ ਪਾਕਿਸਤਾਨ ’ਚ ਅੱਤਵਾਦ ਵਿਰੋਧੀ ਕਾਰਵਾਈਆਂ ਨਾਲ ਸਬੰਧਤ ਹਿੰਸਾ ਵਿਚ 789 ਅੱਤਵਾਦੀ ਹਮਲੇ ਅਤੇ 1,524 ਲੋਕ ਮਾਰੇ ਗਏ ਅਤੇ 1,463 ਜ਼ਖਮੀ ਹੋਏ, ਜੋ 6 ਸਾਲਾਂ ਵਿਚ ਸਭ ਤੋਂ ਵੱਧ ਪੱਧਰ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News