ਪਾਕਿਸਤਾਨ ''ਚ ਵਾਹਨ ਖੱਡ ''ਚ ਡਿੱਗਣ ਕਾਰਨ 11 ਸੈਲਾਨੀਆਂ ਦੀ ਮੌਤ
Wednesday, Jul 13, 2022 - 11:23 AM (IST)
ਪੇਸ਼ਾਵਰ (ਏਜੰਸੀ)- ਉੱਤਰ-ਪੱਛਮੀ ਪਾਕਿਸਤਾਨ ਵਿੱਚ ਮੰਗਲਵਾਰ ਨੂੰ ਇੱਕ ਵਾਹਨ ਪਹਾੜੀ ਸੜਕ ਤੋਂ ਫਿਸਲ ਕੇ ਖੱਡ ਵਿਚ ਡਿੱਗ ਜਾਣ ਕਾਰਨ ਘੱਟੋ-ਘੱਟ 11 ਯਾਤਰੀਆਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੀ ਸਵਾਤ ਘਾਟੀ ਵਿੱਚ ਗਾਬਿਨ ਜੱਬਾ ਨੇੜੇ ਸੁੰਦਰ ਲਾਲਕੋ ਘਾਟੀ ਵਿੱਚ ਉਸ ਸਮੇਂ ਵਾਪਰੀ, ਜਦੋਂ ਸੈਲਾਨੀਆਂ ਨੂੰ ਲਿਜਾ ਰਿਹਾ ਵਾਹਨ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਿਆ।
ਇਹ ਵੀ ਪੜ੍ਹੋ: ਬ੍ਰਿਟੇਨ ਦਾ PM ਬਣਨ ਦੀ ਦੌੜ 'ਚ ਸ਼ਾਮਲ 8 ਦਾਅਵੇਦਾਰ, ਭਾਰਤੀ ਮੂਲ ਦੇ ਰਿਸ਼ੀ ਸੁਨਕ ਅੱਗੇ
ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ 11 ਲੋਕਾਂ ਦੀ ਪਛਾਣ ਸਵਾਤ ਘਾਟੀ ਦੀ ਮੱਟਾ ਤਹਿਸੀਲ ਦੇ ਨਿਵਾਸੀਆਂ ਵਜੋਂ ਹੋਈ ਹੈ, ਜੋ ਯਾਤਰਾ ਤੋਂ ਬਾਅਦ ਆਪਣੇ ਘਰ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ 2 ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਅਧਿਕਾਰੀਆਂ ਨੂੰ 2 ਜ਼ਖ਼ਮੀਆਂ ਨੂੰ ਵਧੀਆ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਆਖ਼ਰਕਾਰ ਸ਼੍ਰੀਲੰਕਾ ਛੱਡ ਕੇ ਭੱਜ ਹੀ ਨਿਕਲੇ ਰਾਸ਼ਟਰਪਤੀ ਗੋਟਾਬਾਯਾ, ਇਸ ਦੇਸ਼ 'ਚ ਲਈ ਸ਼ਰਨ