ਪਾਕਿ 'ਚ ਹੜ੍ਹ ਕਾਰਨ ਹੋਏ ਬੁਰੇ ਹਾਲਾਤ, 1136 ਲੋਕਾਂ ਦੀ ਮੌਤ, 10 ਲੱਖ ਤੋਂ ਵਧੇਰੇ ਘਰਾਂ ਨੂੰ ਪੁੱਜਾ ਨੁਕਸਾਨ

Tuesday, Aug 30, 2022 - 02:23 PM (IST)

ਪਾਕਿ 'ਚ ਹੜ੍ਹ ਕਾਰਨ ਹੋਏ ਬੁਰੇ ਹਾਲਾਤ, 1136 ਲੋਕਾਂ ਦੀ ਮੌਤ, 10 ਲੱਖ ਤੋਂ ਵਧੇਰੇ ਘਰਾਂ ਨੂੰ ਪੁੱਜਾ ਨੁਕਸਾਨ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ ਮਾਨਸੂਨ ਦੇ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹਾਂ ਅਤੇ ਹੋਰ ਸਬੰਧਤ ਘਟਨਾਵਾਂ ਕਾਰਨ ਪਿਛਲੇ 24 ਘੰਟਿਆਂ ਵਿਚ ਘੱਟੋ-ਘੱਟ 75 ਲੋਕਾਂ ਦੀ ਮੌਤ ਹੋ ਗਈ ਅਤੇ 59 ਜ਼ਖ਼ਮੀ ਹੋ ਗਏ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐੱਨ.ਡੀ.ਐੱਮ.ਏ.) ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਚਿਨ ਥਾਪਨ ਵਿਦੇਸ਼ 'ਚ ਗ੍ਰਿਫ਼ਤਾਰ

PunjabKesari

NDMA ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ ਦੇਸ਼ ਭਰ ਵਿੱਚ ਮੀਂਹ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਵਿੱਚ ਘੱਟੋ-ਘੱਟ 27 ਬੱਚੇ ਅਤੇ 17 ਔਰਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਜੂਨ ਦੇ ਅੱਧ ਤੋਂ ਬਾਅਦ ਮਾਨਸੂਨ ਦੇ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 1,136 ਹੋ ਗਈ ਹੈ ਜਦੋਂ ਕਿ 1,634 ਹੋਰ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਦੇਸ਼ ਭਰ 'ਚ 10 ਲੱਖ 51 ਹਜ਼ਾਰ 570 ਘਰ, 162 ਪੁਲ ਅਤੇ 170 ਦੁਕਾਨਾਂ ਤਬਾਹ ਹੋ ਗਈਆਂ ਹਨ, ਜਦੋਂ ਕਿ ਮੀਂਹ ਅਤੇ ਹੜ੍ਹਾਂ ਕਾਰਨ 7 ਲੱਖ 35 ਹਜ਼ਾਰ 375 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਮਜਬੂਰ ਪਾਕਿਸਤਾਨ ਹੁਣ ਭਾਰਤ ਤੋਂ ਖ਼ਰੀਦੇਗਾ ਪਿਆਜ਼-ਟਮਾਟਰ

PunjabKesari


author

cherry

Content Editor

Related News