ਨੇਪਾਲ ''ਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ 118 ਨਵੇਂ ਮਾਮਲੇ

07/10/2020 8:01:48 PM

ਕਾਠਮੰਡੂ: ਨੇਪਾਲ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 118 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਕੋਵਿਡ-19 ਦੇ ਮਾਮਲੇ ਵਧ ਕੇ 16,649 ਹੋ ਗਏ ਹਨ। ਸਿਹਤ ਤੇ ਜਨਸੰਖਿਆ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਦੇਸ਼ ਵਿਚ ਕੋਵਿਡ-19 ਜਾਂਚ ਵਿਚ ਤੇਜ਼ੀ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਦਾ ਵੀ ਤੇਜ਼ੀ ਨਾਲ ਪਤਾ ਲੱਗ ਰਿਹਾ ਹੈ। ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਦੇਸ਼ ਵਿਚ ਕੋਵਿਡ-19 ਮਾਮਲੇ ਵਧਕੇ 16,694 ਹੋ ਗਏ ਹਨ ਕਿਉਂਕਿ 118 ਨਵੇਂ ਮਾਮਲਿਆਂ ਦਾ ਪਤਾ ਲੱਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੀਆਂ 25 ਪ੍ਰਯੋਗਸ਼ਾਲਾਵਾਂ ਨੇ ਨਮੂਨਿਆਂ ਦੀ ਜਾਂਚ ਦੌਰਾਨ ਇਨਫੈਕਸ਼ਨ ਦੇ 118 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸਿਹਤ ਤੇ ਜਨ-ਸੰਖਿਆ ਮੰਤਰਾਲਾ ਦੇ ਬੁਲਾਰੇ ਜਾਗੇਸ਼ਵਰ ਗੌਤਮ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਇਲਾਜ ਤੋਂ ਬਾਅਦ ਸਿਹਤਮੰਦ ਹੋਣ 'ਤੇ 120 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਇਸ ਦੇ ਨਾਲ ਹੀ 8,011 ਇਲਾਜ ਤੋਂ ਬਾਅਦ ਸਿਹਤਮੰਦ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ 8,603 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੇਸ਼ ਭਰ ਵਿਚ ਹੁਣ ਤੱਕ 2,75,951 ਲੋਕਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।


Baljit Singh

Content Editor

Related News