ਸਿੰਗਾਪੁਰ 'ਚ ਕੋਰੋਨਾ ਵਿਸਫੋਟ, 12 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਤੇ ਦੋ ਹੋਰ ਮੌਤਾਂ

07/06/2022 10:12:19 AM

ਸਿੰਗਾਪੁਰ (ਭਾਸ਼ਾ)- ਸਿੰਗਾਪੁਰ ਵਿੱਚ ਮੰਗਲਵਾਰ ਦੁਪਹਿਰ ਤੱਕ ਕੋਵਿਡ-19 ਦੇ 12,784 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 14,85,964 ਹੋ ਗਈ ਹੈ। ਪਿਛਲੇ ਤਿੰਨ ਮਹੀਨਿਆਂ ਵਿੱਚ ਮੰਗਲਵਾਰ ਨੂੰ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਸਾਹਮਣੇ ਆਏ। ਅਧਿਕਾਰਤ ਅੰਕੜਿਆਂ ਅਨੁਸਾਰ ਲਾਗ ਨਾਲ ਦੋ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,421 ਹੋ ਗਈ ਹੈ। 

'ਚੈਨਲ ਨਿਊਜ਼ ਏਸ਼ੀਆ' ਦੀ ਖ਼ਬਰ ਮੁਤਾਬਕ ਸਿੰਗਾਪੁਰ 'ਚ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਹਸਪਤਾਲ ਅਤੇ ਰਿਹਾਇਸ਼ੀ ਦੇਖਭਾਲ ਘਰ ਵੀਰਵਾਰ ਤੋਂ ਚਾਰ ਹਫ਼ਤਿਆਂ ਲਈ ਉੱਥੇ ਆਉਣ ਵਾਲਿਆਂ ਦੀ ਗਿਣਤੀ ਨੂੰ ਸੀਮਤ ਕਰਨ ਜਾ ਰਹੇ ਹਨ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ 'ਤੇ ਆਉਣ ਵਾਲਿਆਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਨਿਯਮ 7 ਜੁਲਾਈ ਤੋਂ 3 ਅਗਸਤ ਤੱਕ ਲਾਗੂ ਰਹੇਗਾ, ਇਸ ਦਾ ਮਕਸਦ ਬਹੁਤ ਜ਼ਿਆਦਾ ਬਿਮਾਰ ਮਰੀਜ਼ਾਂ ਅਤੇ ਨਿਵਾਸੀਆਂ ਨੂੰ ਸੁਰੱਖਿਅਤ ਰੱਖਣਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ 'ਚ ਓਮੀਕਰੋਨ ਸਬਵੇਰੀਐਂਟ BA.2.75 ਮਾਮਲਿਆਂ ਦੀ ਪੁਸ਼ਟੀ

ਸਿਹਤ ਮੰਤਰਾਲੇ ਨੇ ਕਿਹਾ ਕਿ ਉਹ ਨਿਯਮਿਤ ਤੌਰ 'ਤੇ ਸਥਿਤੀ ਦੀ ਸਮੀਖਿਆ ਕਰੇਗਾ। ਸਿਹਤ ਮੰਤਰੀ ਓਂਗ ਯੇ ਕੁੰਗ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਸਿੰਗਾਪੁਰ ਵਿੱਚ ਕੋਵਿਡ-19 ਦੀ ਮੌਜੂਦਾ ਲਹਿਰ ਜਲਦੀ ਹੀ ਆਪਣੇ ਸਿਖਰ 'ਤੇ ਪਹੁੰਚ ਸਕਦੀ ਹੈ। ਹਾਲਾਂਕਿ ਇਹ ਕੋਰੋਨਾ ਵਾਇਰਸ ਦੀ ਲਾਗ ਦੇ 'ਓਮੀਕਰੋਨ' ਰੂਪ ਜਿੰਨਾ ਘਾਤਕ ਨਹੀਂ ਹੋਵੇਗਾ, ਕਿਉਂਕਿ ਜ਼ਿਆਦਾਤਰ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News