ਵਿਦੇਸ਼ ਤੋਂ ਆਈ ਦੁਖਦਾਈ ਖ਼ਬਰ; ਰੈਸਟੋਰੈਂਟ 'ਚੋਂ ਮਿਲੀਆਂ 12 ਭਾਰਤੀਆਂ ਦੀਆਂ ਲਾਸ਼ਾਂ
Tuesday, Dec 17, 2024 - 12:15 PM (IST)
ਤਬਿਲਿਸੀ (ਏਜੰਸੀ)- ਜਾਰਜੀਆ ਦੇ ਪਹਾੜੀ ਰਿਜ਼ੋਰਟ ਗੁਡੌਰੀ ਦੇ ਇਕ ਰੈਸਟੋਰੈਂਟ ਵਿਚ 12 ਭਾਰਤੀ ਨਾਗਰਿਕ ਮ੍ਰਿਤਕ ਪਾਏ ਗਏ। ਇੱਥੇ ਸਥਿਤ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਜਾਰਜੀਆ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਕੋਈ ਸੱਟ ਜਾਂ ਹਿੰਸਾ ਦੇ ਸੰਕੇਤ ਨਹੀਂ ਮਿਲੇ ਹਨ। ਸਥਾਨਕ ਮੀਡੀਆ ਨੇ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਪੀੜਤਾਂ ਦੀ ਮੌਤ ਕਾਰਬਨ ਮੋਨੋਆਕਸਾਈਡ ਜ਼ਹਿਰ ਕਾਰਨ ਹੋਈ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਟਰੱਕਾਂ ਦੀ ਆਮੋ-ਸਾਹਮਣੇ ਟੱਕਰ 'ਚ 2 ਪੰਜਾਬੀਆਂ ਦੀ ਮੌਤ
ਤਬਿਲਿਸੀ ਵਿਚ ਭਾਰਤੀ ਮਿਸ਼ਨ ਨੇ ਕਿਹਾ ਕਿ ਸਾਰੇ 12 ਪੀੜਤ ਭਾਰਤੀ ਨਾਗਰਿਕ ਸਨ। ਬਿਆਨ ਮੁਤਾਬਕ ਸਾਰੇ ਮ੍ਰਿਤਕ ਉਕਤ ਭਾਰਤੀ ਰੈਸਟੋਰੈਂਟ 'ਚ ਕਰਮਚਾਰੀ ਵਜੋਂ ਕੰਮ ਕਰਦੇ ਸਨ ਅਤੇ ਉਨ੍ਹਾਂ ਦੀਆਂ ਲਾਸ਼ਾਂ ਦੂਜੀ ਮੰਜ਼ਿਲ 'ਤੇ ਸਥਿਤ ਬੈੱਡਰੂਮ 'ਚ ਮਿਲੀਆਂ। ਭਾਰਤੀ ਮਿਸ਼ਨ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮਿਸ਼ਨ ਨੂੰ ਹੁਣੇ ਹੀ ਜਾਰਜੀਆ ਦੇ ਗੁਡੌਰੀ ਵਿੱਚ 12 ਭਾਰਤੀ ਨਾਗਰਿਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ। ਮਿਸ਼ਨ ਮਾਰੇ ਗਏ ਭਾਰਤੀ ਨਾਗਰਿਕਾਂ ਬਾਰੇ ਜਾਣਕਾਰੀ ਲੈਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।'
ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖਬਰ, ਹਾਦਸੇ 'ਚ 2 ਪੰਜਾਬੀ ਮੁੰਡਿਆਂ ਦੀ ਮੌਤ
ਸਥਾਨਕ ਪੁਲਸ ਨੇ ਜਾਰਜੀਆ ਦੇ ਕ੍ਰਿਮੀਨਲ ਕੋਡ ਦੀ ਧਾਰਾ 116 ਦੇ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਧਾਰਾ ਲਾਪਰਵਾਹੀ ਨਾਲ ਮੌਤ ਨਾਲ ਸਬੰਧਤ ਹੈ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੇ ਮੁਤਾਬਕ ਬੈੱਡਰੂਮ ਦੇ ਨੇੜੇ ਇਕ ਬੰਦ ਜਗ੍ਹਾ 'ਤੇ ਇਕ ਇਲੈਕਟ੍ਰਿਕ ਜਨਰੇਟਰ ਰੱਖਿਆ ਗਿਆ ਸੀ, ਜੋ ਸ਼ੁੱਕਰਵਾਰ ਰਾਤ ਨੂੰ ਬਿਜਲੀ ਸਪਲਾਈ ਕੱਟਣ ਤੋਂ ਬਾਅਦ ਚਾਲੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ‘ਮੌਤ ਦੇ ਸਹੀ ਕਾਰਨ’ ਦਾ ਪਤਾ ਲਗਾਉਣ ਲਈ ਫੋਰੈਂਸਿਕ ਜਾਂਚ ਵੀ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ 'ਚ 230 ਭਾਰਤੀ ਫਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8