ਪਾਕਿ ''ਚ ਗੈਸ ਸਿਲੰਡਰ ਫਟਣ ਕਾਰਨ 12 ਲੋਕਾਂ ਦੀ ਮੌਤ, 13 ਜ਼ਖ਼ਮੀ

12/20/2022 3:56:07 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਇਕ ਬਾਜ਼ਾਰ 'ਚ ਗੈਸ ਸਿਲੰਡਰ ਵਿਚ ਜ਼ੋਰਦਾਰ ਧਮਾਕੇ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਇਕ ਸਥਾਨਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਲਾਸਬੇਲਾ ਦੇ ਡਿਪਟੀ ਕਮਿਸ਼ਨਰ ਮੁਰਾਦ ਖਾਨ ਕਾਸੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਇਕ ਦੁਕਾਨ 'ਤੇ ਗੈਸ ਰੀਫਿਲਿੰਗ ਦੀ ਪ੍ਰਕਿਰਿਆ ਦੌਰਾਨ ਵਾਪਰੀ, ਜਿਸ ਨਾਲ ਲਾਸਬੇਲਾ ਦੇ ਬੇਲਾ ਖੇਤਰ ਵਿਚ ਇਕ ਵੱਡਾ ਧਮਾਕਾ ਹੋਇਆ ਅਤੇ ਅੱਗ ਨਾਲ ਲੱਗਦੀਆਂ ਦੁਕਾਨਾਂ ਵਿਚ ਫੈਲ ਗਈ।

ਇਹ ਵੀ ਪੜ੍ਹੋ: ਕੈਨੇਡਾ 'ਚ ਫਰੀਦਕੋਟ ਦੇ ਗੱਭਰੂ ਨਾਲ ਵਾਪਰਿਆ ਭਾਣਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਅਧਿਕਾਰੀ ਨੇ ਕਿਹਾ ਕਿ 25 ਲੋਕ ਝੁਲਸ ਗਏ, ਜਿਨ੍ਹਾਂ ਨੂੰ ਕਰਾਚੀ ਦੇ ਸਿਵਲ ਹਸਪਤਾਲ ਵਿੱਚ ਭੇਜਿਆ ਗਿਆ, ਜਿਨ੍ਹਾਂ ਵਿਚੋਂ 12 ਜ਼ਖਮੀਆਂ ਨੇ ਰਾਤ ਭਰ ਆਪਣੇ ਇਲਾਜ ਦੌਰਾਨ ਦਮ ਤੋੜ ਦਿੱਤਾ। ਅਧਿਕਾਰੀ ਨੇ ਖਦਸ਼ਾ ਜਤਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਜ਼ਿਆਦਾਤਰ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ ਲੱਗੀ ਅੱਗ ਨੇ ਦੁਕਾਨ ਵਿੱਚ ਸਟੋਰ ਕੀਤੇ ਹੋਰ ਸਿਲੰਡਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਹੋਰ ਧਮਾਕੇ ਹੋਏ ਅਤੇ ਆਸ-ਪਾਸ ਦੀਆਂ ਚਾਰ ਦੁਕਾਨਾਂ ਅਤੇ ਨੇੜੇ ਖੜੀਆਂ 12 ਗੱਡੀਆਂ ਤਬਾਹ ਹੋ ਗਈਆਂ।

ਇਹ ਵੀ ਪੜ੍ਹੋ: ਆਸਟ੍ਰੇਲੀਆ ਜਾਣ ਦੇ ਚਾਹਵਾਨ ਜ਼ਰੂਰ ਪੜ੍ਹਨ ਇਹ ਖ਼ਬਰ, ਧੜਾ-ਧੜ ਰੱਦ ਹੋ ਰਹੇ ਵੀਜ਼ੇ

cherry

This news is Content Editor cherry