ਬੇਕਾਬੂ ਹੋ ਕੇ ਪਲਟੀ ਸ਼ਰਧਾਲੂਆਂ ਨਾਲ ਭਰੀ ਬੱਸ, ਹਾਦਸੇ 'ਚ 12 ਲੋਕਾਂ ਦੀ ਮੌਤ

Sunday, Feb 16, 2025 - 11:33 AM (IST)

ਬੇਕਾਬੂ ਹੋ ਕੇ ਪਲਟੀ ਸ਼ਰਧਾਲੂਆਂ ਨਾਲ ਭਰੀ ਬੱਸ, ਹਾਦਸੇ 'ਚ 12 ਲੋਕਾਂ ਦੀ ਮੌਤ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿੱਚ ਸ਼ਨੀਵਾਰ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਪਲਟਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਸੂਬੇ ਦੇ ਖੈਰਪੁਰ ਜ਼ਿਲੇ ’ਚ ਰਾਸ਼ਟਰੀ ਰਾਜਮਾਰਗ ’ਤੇ ਉਸ ਸਮੇਂ ਵਾਪਰਿਆ, ਜਦੋਂ ਯਾਤਰੀ ਪੂਰਬੀ ਪੰਜਾਬ ਸੂਬੇ ਤੋਂ ਸੇਹਵਾਨ ਸ਼ਹਿਰ ’ਚ ਇਕ ਧਾਰਮਿਕ ਉਤਸਵ ਲਈ ਜਾ ਰਹੇ ਸਨ। ਇਸ ਦੌਰਾਨ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। 

ਇਹ ਵੀ ਪੜ੍ਹੋ: ਸੋਨੇ ਦੀ ਭਾਲ 'ਚ ਚੁਕਾਉਣੀ ਪਈ ਭਾਰੀ ਕੀਮਤ, 48 ਲੋਕਾਂ ਦੀ ਦਰਦਨਾਕ ਮੌਤ

ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ। ਔਰਤਾਂ ਅਤੇ ਬੱਚਿਆਂ ਸਮੇਤ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਪਾਕਿਸਤਾਨ ਵਿੱਚ ਸੜਕ ਹਾਦਸੇ ਅਕਸਰ ਮਾੜੀਆਂ ਰੱਖ-ਰਖਾਅ ਵਾਲੀਆਂ ਸੜਕਾਂ, ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਅਕਸਰ ਵਾਪਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ: ਟਰੰਪ ਦੀ ਸਖਤੀ; ਅੱਜ ਇੰਨੇ ਪੰਜਾਬੀਆਂ ਨਾਲ ਅੰਮ੍ਰਿਤਸਰ ਏਅਰਪੋਰਟ ਲੈਂਡ ਹੋਵੇਗਾ ਤੀਜ਼ਾ ਅਮਰੀਕੀ ਜਹਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News