ਬ੍ਰਾਜ਼ੀਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 12 ਲੋਕਾਂ ਦੀ ਮੌਤ, 22 ਜ਼ਖ਼ਮੀ

Friday, Oct 01, 2021 - 09:27 AM (IST)

ਬ੍ਰਾਸੀਲੀਆ (ਵਾਰਤਾ) : ਬ੍ਰਾਜ਼ੀਲ ਦੇ ਉਤਰ-ਪੂਰਬੀ ਸੂਬੇ ਬਾਹੀਆ ਵਿਚ ਇਕ ਬੱਸ, ਇਕ ਟਰੱਕ ਅਤੇ ਇਕ ਟ੍ਰੇਲਰ ਦੀ ਟੱਕਰ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ। ਜੀ1 ਪ੍ਰਸਾਰਕ ਨੇ ਦੱਸਿਆ ਕਿ ਇਹ ਹਾਦਸਾ ਬਾਹੀਆ ਸੂਬੇ ਦੇ ਦੱਖਣੀ ਹਿੱਸੇ ਵਿਚ ਯੂਨਾਪੋਲਿਸ ਨਗਰ ਪਾਲਿਕਾ ਵਿਚ ਵਾਪਰਿਆ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਬੇਰੁਜ਼ਗਾਰੀ ਦੀ ਮਾਰ, ਚਪੜਾਸੀ ਦੇ 1 ਅਹੁਦੇ ਲਈ 15 ਲੱਖ ਲੋਕਾਂ ਨੇ ਦਿੱਤੀ ਅਰਜ਼ੀ

ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟ੍ਰੇਲਰ ਟਰੱਕ ਤੋਂ ਵੱਖ ਹੋ ਕੇ ਅੱਗੇ ਵਾਲੀ ਗਲੀ ਵਿਚ ਜਾ ਵੜਿਆ। ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਨਿਊਜ਼ੀਲੈਂਡ ’ਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਇੱਕੋ ਹੱਲੇ ਲੱਖਾਂ ਪ੍ਰਵਾਸੀ ਹੋਣਗੇ ਪੱਕੇ


cherry

Content Editor

Related News