ਵੱਡੀ ਖ਼ਬਰ: ਵਿਅਕਤੀ ਨੇ ਆਪਣੇ ਪਰਿਵਾਰ ਦੇ 12 ਮੈਂਬਰਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

Saturday, Feb 17, 2024 - 06:37 PM (IST)

ਵੱਡੀ ਖ਼ਬਰ: ਵਿਅਕਤੀ ਨੇ ਆਪਣੇ ਪਰਿਵਾਰ ਦੇ 12 ਮੈਂਬਰਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

ਤਹਿਰਾਨ (ਵਾਰਤਾ)- ਈਰਾਨ ਦੇ ਦੱਖਣ-ਪੂਰਬੀ ਸੂਬੇ ਕੇਰਮਾਨ ਵਿਚ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 12 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ 3 ਹੋਰਾਂ ਨੂੰ ਜ਼ਖ਼ਮੀ ਕਰ ਦਿੱਤਾ। ਈਰਾਨ ਦੀ ਅਰਧ-ਸਰਕਾਰੀ ਤਸਨੀਮ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਫਰਿਆਬ ਕਾਉਂਟੀ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 04:30 ਵਜੇ ਵਾਪਰੀ ਜਦੋਂ 25 ਸਾਲਾ ਹਥਿਆਰਬੰਦ ਵਿਅਕਤੀ ਨੇ 2 ਘਰਾਂ ਵਿੱਚ ਆਪਣੇ 2 ਮਤਰੇਏ ਭਰਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: ਨਿਊਜਰਸੀ 'ਚ ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਬੇਘਰ ਹੋਏ ਦਰਜਨਾਂ ਲੋਕਾਂ 'ਚ Indians ਵੀ ਸ਼ਾਮਲ

ਤਸਨੀਮ ਨੇ ਕਰਮਨ ਦੇ ਪੁਲਸ ਕਮਾਂਡਰ ਨਾਸਿਰ ਫਰਸ਼ੀਦ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ ਹੈ। ਫਰਸ਼ੀਦ ਨੇ ਸ਼ੂਟਰ ਦੇ ਇਰਾਦੇ ਵਜੋਂ ਪਰਿਵਾਰਕ ਮਤਭੇਦਾਂ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ "ਕਾਤਲ" ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਛਾਪਾਮਾਰੀ ਸ਼ੁਰੂ ਕੀਤੀ ਗਈ ਹੈ। ਸਰਕਾਰੀ ਸਮਾਚਾਰ ਏਜੰਸੀ ਆਈ.ਆਰ.ਐੱਨ.ਏ. ਅਨੁਸਾਰ, ਕਰਮਨ ਦੇ ਨਿਆਂ ਵਿਭਾਗ ਦੇ ਮੁਖੀ ਇਬਰਾਹਿਮ ਹਮੀਦੀ ਨੇ ਕਿਹਾ ਕਿ ਵਿਅਕਤੀ ਨੇ ਆਪਣੇ ਪਿਤਾ ਸਮੇਤ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਲਈ ਕਲਾਸ਼ਨੀਕੋਵ ਰਾਈਫਲ ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ: 30 ਸਾਲ ਪਹਿਲਾਂ ਕੀਤਾ ਸੀ 2 ਬੱਚਿਆਂ ਦੀ ਮਾਂ ਦਾ ਕਤਲ, ਵਾਲਾਂ ਦੇ ਗੁੱਛੇ ਨੇ ਕਸੂਤਾ ਫਸਾਇਆ ਭਾਰਤੀ ਵਿਅਕਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News