ਪਾਕਿਸਤਾਨ ''ਚ ਦੋ ਵੱਖ-ਵੱਖ ਹਾਦਸਿਆਂ ''ਚ 12 ਲੋਕਾਂ ਦੀ ਮੌਤ

03/29/2024 4:13:08 PM

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਦੋ ਵੱਖ-ਵੱਖ ਘਟਨਾਵਾਂ ਵਿਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਰੇਕ ਫੇਲ ਹੋਣ ਕਾਰਨ ਬੁਨੇਰ ਜ਼ਿਲ੍ਹੇ ਦੇ ਪਹਾੜੀ ਖੇਤਰ ਵਿੱਚ ਇੱਕ ਪਿਕਅੱਪ ਟਰੱਕ ਦੇ ਡਰਾਈਵਰ ਨੇ ਵਾਹਨ ਦਾ ਕੰਟਰੋਲ ਗੁਆ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਗੁਡ ਫਰਾਈਡੇ 'ਤੇ ਸ਼੍ਰੀਲੰਕਾ 'ਚ ਭਾਰੀ ਚੌਕਸੀ, ਚਰਚਾਂ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ 

ਉਨ੍ਹਾਂ ਕਿਹਾ ਕਿ ਵਾਹਨ ਬੇਕਾਬੂ ਹੋ ਕੇ ਪਹਾੜੀ ਤੋਂ ਹੇਠਾਂ ਖਿਸਕ ਗਿਆ, ਜਿਸ ਨਾਲ ਪੰਜ ਔਰਤਾਂ ਅਤੇ ਦੋ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਅੱਠ ਲੋਕਾਂ ਦੀ ਮੌਤ ਹੋ ਗਈ। ਦੂਸਰੀ ਘਟਨਾ ਵਿੱਚ ਕਾਬਿਲਾਈ ਕੁਰੱਮ ਜ਼ਿਲ੍ਹੇ ਵਿੱਚ ਕੋਲੇ ਦੀ ਖਾਨ ਦੇ ਅਚਾਨਕ ਡਿੱਗਣ ਨਾਲ ਇੱਕੋ ਪਰਿਵਾਰ ਦੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਖਣਨ ਸਵਾਤ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News