ਪੈਰਿਸ 'ਚ ਪ੍ਰਦਰਸ਼ਨਕਾਰੀਆਂ ਨਾਲ ਝੜਪ 'ਚ 12 ਪੁਲਸ ਅਧਿਕਾਰੀ ਜ਼ਖ਼ਮੀ, ਜਾਣੋ ਕੀ ਹੈ ਪੂਰਾ ਮਾਮਲਾ

Sunday, Dec 25, 2022 - 05:05 AM (IST)

ਇੰਟਰਨੈਸ਼ਨਲ ਡੈਸਕ: ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਨਸਲੀ ਤੌਰ 'ਤੇ ਪ੍ਰੇਰਿਤ ਘਾਤਕ ਗੋਲੀਬਾਰੀ ਤੋਂ ਬਾਅਦ ਕੁਰਦ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨਾਲ ਹਿੰਸਕ ਝੜਪਾਂ ਵਿਚ 12 ਪੁਲਿਸ ਅਧਿਕਾਰੀ ਜ਼ਖਮੀ ਹੋ ਗਏ। ਬੀ.ਐੱਫ.ਐੱਮ.ਟੀ.ਵੀ. ਨੇ ਰਿਪੋਰਟ ਦਿੱਤੀ ਕਿ ਸ਼ਨੀਵਾਰ ਸਵੇਰ ਤੱਕ, ਸ਼ੁੱਕਰਵਾਰ ਦੀਆਂ ਝੜਪਾਂ ਵਿੱਚ ਜ਼ਖਮੀ ਪੁਲਿਸ ਅਧਿਕਾਰੀਆਂ ਦੀ ਗਿਣਤੀ 12 ਹੋ ਗਈ ਹੈ। ਰਿਪੋਰਟਾਂ ਮੁਤਾਬਕ ਇਕ 69 ਸਾਲਾ ਫਰਾਂਸੀਸੀ ਵਿਅਕਤੀ ਨੇ ਸ਼ੁੱਕਰਵਾਰ ਨੂੰ ਪੈਰਿਸ ਦੇ 10ਵੇਂ ਆਰੋਂਡਿਸਮੈਂਟ ਵਿਚ ਇਕ ਕੁਰਦ ਸੱਭਿਆਚਾਰਕ ਕੇਂਦਰ ਦੇ ਨੇੜੇ ਗੋਲੀਬਾਰੀ ਕੀਤੀ।

ਇਹ ਖ਼ਬਰ ਵੀ ਪੜ੍ਹੋ - Break-up ਤੋਂ ਦੁਖੀ ਵਿਦਿਆਰਥੀ ਨੇ ਗਲ਼ ਲਾਈ ਮੌਤ, NEET ਦੀ ਕਰ ਰਿਹਾ ਸੀ ਤਿਆਰੀ

ਗੋਲੀਬਾਰੀ ਤੋਂ ਬਾਅਦ ਮੁਲਜ਼ਮ ਨੇ ਕਬੂਲ ਕੀਤਾ ਕਿ ਉਸ ਨੇ ਨਸਲੀ ਨਫ਼ਰਤ ਕਾਰਨ ਗੋਲ਼ੀ ਚਲਾਈ ਸੀ। ਪੈਰਿਸ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਯੋਜਨਾਬੱਧ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੇ 2016 ਅਤੇ 2021 ਵਿਚ ਵੀ ਕਤਲ ਦੀ ਕੋਸ਼ਿਸ਼ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - ਸਕੂਲ ਜਾ ਰਹੀ ਅਧਿਆਪਕਾ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ 'ਤੇ ਹੀ ਹੋਈ ਦਰਦਨਾਕ ਮੌਤ

ਇਸ ਘਟਨਾ ਤੋਂ ਬਾਅਦ ਕੁਰਦ ਭਾਈਚਾਰੇ ਦੇ ਲੋਕਾਂ ਨੇ ਰੈਲੀ ਕੱਢੀ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀ ਹਿੰਸਕ ਹੋ ਗਏ, ਕੂੜੇ ਦੇ ਡੱਬੇ ਸਾੜੇ, ਪੁਲਿਸ 'ਤੇ ਪੱਥਰ ਅਤੇ ਬੋਤਲਾਂ ਸੁੱਟੀਆਂ। ਇਸ ਦੇ ਨਾਲ ਹੀ ਪੁਲਸ ਨੇ ਜਵਾਬੀ ਕਾਰਵਾਈ ਲਈ ਵਾਰ-ਵਾਰ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਸਟਨ ਗ੍ਰੇਨੇਡ ਦੀ ਵਰਤੋਂ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News