12 ਸਾਲਾ ਧੀ ਨੂੰ ਪਿਓ ਨੇ ਬਜ਼ੁਰਗ ਨਾਲ ਵਿਆਹੁਣ ਦੀ ਕੀਤੀ ਕੋਸ਼ਿਸ਼, ਪੂਰਾ ਮਾਮਲਾ ਜਾਣ ਕੇ ਹੋਵੋਗੇ ਹੈਰਾਨ

06/16/2024 6:32:08 PM

ਗੁਰਦਾਸਪੁਰ/ਪਾਕਿਸਤਾਨ(ਵਿਨੋਦ) : ਵਿਆਹ ਨਾਲ ਜੁੜੇ ਕਈ ਅਜੀਬੋ-ਗਰੀਬ ਮਾਮਲੇ ਦੁਨੀਆ ਭਰ ਤੋਂ ਸਾਹਮਣੇ ਆਉਂਦੇ ਹਨ। ਅਜਿਹਾ ਹੀ ਮਾਮਲਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਵੀ ਸਾਹਮਣੇ ਆਇਆ ਹੈ। ਇੱਥੇ ਇੱਕ ਪਿਤਾ ਨੇ ਆਪਣੀ 12 ਸਾਲ ਦੀ ਧੀ ਦਾ ਵਿਆਹ 72 ਸਾਲ ਦੇ ਵਿਅਕਤੀ ਨਾਲ ਕਰਵਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਇਸ ਵਿਆਹ ਨੂੰ ਰੋਕ ਦਿੱਤਾ। ਪੁਲਸ ਨੇ ਇਸ ਮਾਮਲੇ ’ਚ ਬਜ਼ੁਰਗ ਲਾੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਨਾਬਾਲਗ ਕੁੜੀ ਦੇ ਪਿਤਾ ਦਾ ਨਾਂ ਆਲਮ ਸਈਦ ਹੈ। ਇਸ ਮਾਮਲੇ ਸਬੰਧੀ ਪੁਲਸ ਨੇ ਦੱਸਿਆ ਕਿ ਕੁੜੀ ਦੇ ਪਿਤਾ ਸਈਦ ਨੇ ਆਪਣੀ ਕੁੜੀ ਨੂੰ ਪੰਜ ਲੱਖ ਵਿੱਚ ਵੇਚਣ ਦਾ ਸੌਦਾ ਕੀਤਾ ਸੀ। ਉਸ ਨੇ ਕਿਹਾ ਸੀ ਕਿ ਜੇਕਰ ਉਸ ਨੂੰ ਵਿਆਹ ’ਚ ਇੰਨੇ ਪੈਸੇ ਨਹੀਂ ਮਿਲੇ ਤਾਂ ਉਹ ਵਿਆਹ ਨਹੀਂ ਕਰੇਗਾ। ਪੁਲਸ ਨੇ ਵਿਆਹ ਤੋਂ ਪਹਿਲਾਂ ਹੀ ਦਖਲ ਦੇ ਕੇ ਵਿਆਹ ਨੂੰ ਰੋਕ ਦਿੱਤਾ। ਇਸ ਤੋਂ ਇਲਾਵਾ ਪੁਲਸ ਨੇ ਲਾੜੇ ਹਬੀਬ ਖ਼ਾਨ ਅਤੇ ਨਿਕਾਹ ਖ਼ਾਨ (ਵਿਆਹ ਦਾ ਸੰਚਾਲਨ ਕਰਨ ਵਾਲੇ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਕੁੜੀ ਦਾ ਪਿਤਾ ਫਰਾਰ 
ਕੁੜੀ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ ਹੈ। ਕੁੜੀ ਦੇ ਪਿਤਾ, ਲਾੜੇ ਅਤੇ ਨਿਕਾਹ ਖ਼ਵਾਨ ਖ਼ਿਲਾਫ਼ ਮੈਰਿਜ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ’ਚ ਬਾਲ ਵਿਆਹ ਵਿਰੁੱਧ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਜਨਪੁਰ ਅਤੇ ਠੱਟਾ ’ਚ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਉਦੋਂ ਵੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਨੂੰ ਰੋਕ ਦਿੱਤਾ ਸੀ। ਹਾਲ ਹੀ ’ਚ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ। ਪੰਜਾਬ ਦੇ ਰਾਜਨਪੁਰ ’ਚ ਪੁਲਸ ਨੇ ਇੱਕ ਨਾਬਾਲਗ ਦੇ ਵਿਆਹ ’ਤੇ ਰੋਕ ਲਗਾ ਦਿੱਤੀ ਸੀ, ਜਿੱਥੇ ਇੱਕ 11 ਸਾਲ ਦੀ ਲੜਕੀ ਦਾ 40 ਸਾਲ ਦੇ ਵਿਅਕਤੀ ਨਾਲ ਵਿਆਹ ਹੋ ਰਿਹਾ ਸੀ। ਇਸ ਤੋਂ ਬਾਅਦ ਵੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਸਵਾਤ ’ਚ 6 ਮਈ ਨੂੰ ਪੁਲਸ ਨੇ ਇਕ 70 ਸਾਲਾ ਵਿਅਕਤੀ ਨੂੰ ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News