ਕੈਨੇਡਾ : ਬ੍ਰਿਟਿਸ਼ ਕੋਲੰਬੀਆ ''ਚ ਕੋਰੋਨਾ ਦੇ 124 ਨਵੇਂ ਮਾਮਲੇ ਦਰਜ

Saturday, Aug 29, 2020 - 04:24 PM (IST)

ਕੈਨੇਡਾ : ਬ੍ਰਿਟਿਸ਼ ਕੋਲੰਬੀਆ ''ਚ ਕੋਰੋਨਾ ਦੇ 124 ਨਵੇਂ ਮਾਮਲੇ ਦਰਜ

ਵੈਨਕੁਵਰ- ਬ੍ਰਿਟਿਸ਼ ਕੋਲੰਬੀਆ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 124 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨੂੰ ਕਾਫੀ ਸਮੇਂ ਬਾਅਦ ਦਰਜ ਹੋਇਆ ਵੱਡਾ ਰਿਕਾਰਡ ਮੰਨਿਆ ਜਾ ਰਿਹਾ ਹੈ।

ਇਸ ਸਮੇਂ ਸੂਬੇ ਵਿਚ ਕੋਰੋਨਾ ਦੇ 974 ਮਾਮਲੇ ਸਰਗਰਮ ਹਨ। ਫਿਲਹਾਲ 23 ਮਰੀਜ਼ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ, ਜਿਨ੍ਹਾਂ ਵਿਚੋਂ 7 ਦੀ ਹਾਲਤ ਗੰਭੀਰ ਹੈ ਤੇ ਉਹ ਆਈ. ਸੀ. ਯੂ. ਵਿਚ ਭਰਤੀ ਹਨ।  ਕੋਰੋਨਾ ਕਾਰਨ ਇਸ ਦੌਰਾਨ ਕੋਈ ਨਵੀਂ ਮੌਤ ਦਰਜ ਨਹੀਂ ਕੀਤੀ ਗਈ, ਜਿਸ ਕਾਰਨ ਮੌਤਾਂ ਦੀ ਗਿਣਤੀ 204 ਬਣੀ ਹੋਈ ਹੈ। ਸੂਬੇ ਵਿਚ ਹੁਣ ਤੱਕ 5,496 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਰਾਹਤ ਦੀ ਖਬਰ ਇਹ ਹੈ ਕਿ 4,310 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। 

ਸੂਬੇ ਦੇ ਸਿਹਤ ਮੰਤਰੀ ਐਡਰੀਅਨ ਡਿਕਸ ਅਤੇ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਲੋਕਾਂ ਨੂੰ ਸਾਵਧਾਨੀ ਵਰਤਦੇ ਰਹਿਣ ਦੀ ਅਪੀਲ ਕੀਤੀ ਹੈ। ਦੱਸਿਆ ਗਿਆ ਹੈ ਕਿ ਮੰਗਲਵਾਰ ਤੋਂ ਵੀਰਵਾਰ ਵਿਚਕਾਰ 185 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਤੇ ਹੁਣ ਉਹ ਸਿਹਤਮੰਦ ਹਨ। 


author

Lalita Mam

Content Editor

Related News