ਕੋਵਿਡ-19 : ਅਮਰੀਕਾ ’ਚ ਲਗਾਤਾਰ ਦੂਜੇ ਦਿਨ ਰਿਕਾਰਡ ਮਾਮਲੇ, 1,146 ਲੋਕਾਂ ਨੇ ਗੁਆਈ ਜਾਨ

11/07/2020 8:20:55 PM

ਵਾਸ਼ਿੰਗਟਨ : ਕੋਰੋਨਾ ਵਾਇਰਸ ਦੀ ਰਫਤਾਰ ਅਮਰੀਕਾ ’ਚ ਲਗਾਤਾਰ ਵਧਦੀ ਹੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਪੂਰੇ ਅਮਰੀਕਾ ’ਚ ਕੋਰੋਨਾ ਵਾਇਰਸ ਦੇ ਰਿਕਾਰਡ 1,26,000 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਜਾਣਕਾਰੀ ਜਾਨ ਹਾਪਕਿਨਸ ਯੂਨੀਵਰਸਿਟੀ ਵਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਵੀ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ 1.21 ਲੱਖ ਤੋਂ ਵਧੇਰੇ ਨਵੇਂ ਮਾਮਲੇ ਦਰਜ ਕੀਤੇ ਗਏ ਸਨ।

ਇਹ ਵੀ ਪੜ੍ਹੋ :-ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣ ਉੱਡ ਜਾਣਗੇ ਤੁਹਾਡੇ ਹੋਸ਼!

ਜਾਨ ਹਾਪਕਿਨਸ ਯੂਨੀਵਰਸਿਟੀ, ਜੋ ਕਿ ਸਾਰੇ ਅਮਰੀਕੀ ਸੂਬਿਆਂ ਦੇ ਹਸਪਤਾਲਾਂ ਤੋਂ ਅੰਕੜੇ ਇਕੱਠੇ ਕਰਦੀ ਹੈ, ਮੁਤਾਬਕ ਬੀਤੇ ਦਿਨ ਅਮਰੀਕਾ ’ਚ ਰਿਕਾਰਡ 1,26,480 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਦੇਸ਼ ’ਚ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 97 ਲੱਖ ਤੋਂ ਪਾਰ ਹੋ ਗਈ ਹੈ। ਇਸੇ ਸਮੇਂ ਦੌਰਾਨ 1,146 ਲੋਕਾਂ ਦੀ ਮੌਤ ਨਾਲ ਕੁੱਲ 2,36,099 ਲੋਕ ਮਹਾਮਾਰੀ ਕਾਰਣ ਆਪਣੀ ਜਾਨ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ :ਨੇਪਾਲ ’ਚ ਕੋਵਿਡ-19 ਦੇ 2,753 ਨਵੇਂ ਮਰੀਜ਼ ਆਏ ਸਾਹਮਣੇ


Karan Kumar

Content Editor

Related News