ਪਾਕਿਸਤਾਨ 'ਚ ਭਿਆਨਕ ਹੜ੍ਹ ਨੇ ਲਈ ਕਰੀਬ 1300 ਲੋਕਾਂ ਦੀ ਜਾਨ, 14 ਲੱਖ ਤੋਂ ਵਧੇਰੇ ਘਰ ਤਬਾਹ
Sunday, Sep 04, 2022 - 05:13 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ 'ਚ ਪਿਛਲੇ 24 ਘੰਟਿਆਂ ਦੌਰਾਨ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟੋ-ਘੱਟ 26 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐੱਨ.ਡੀ.ਐੱਮ.ਏ.) ਵੱਲੋਂ ਸ਼ਨੀਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਦੇ ਅਨੁਸਾਰ, ਦੇਸ਼ ਭਰ ਵਿੱਚ ਹੜ੍ਹ ਨਾਲ ਸਬੰਧਤ ਵੱਖ-ਵੱਖ ਹਾਦਸਿਆਂ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਵਿੱਚ ਘੱਟੋ ਘੱਟ 12 ਬੱਚੇ ਅਤੇ 3 ਔਰਤਾਂ ਸ਼ਾਮਲ ਹਨ।
ਇਹ ਵੀ ਪੜ੍ਹੋ: UK ’ਚ ਵੀ ਮਸ਼ਹੂਰ ਹੋਇਆ ਭਾਰਤੀ ਪਕਵਾਨ, ਬੱਚੇ ਦਾ ਨਾਂ ਰੱਖਿਆ ‘ਪਕੌੜਾ’
NDMA ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਜੂਨ ਦੇ ਅੱਧ ਤੋਂ ਹੁਣ ਤੱਕ ਇਸ ਸੀਜ਼ਨ ਦੇ ਮਾਨਸੂਨ ਦੇ ਮੀਂਹ ਅਤੇ ਹੜ੍ਹਾਂ ਨਾਲ ਪਾਕਿਸਤਾਨ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 1,290 ਹੋ ਗਈ ਹੈ ਅਤੇ ਨਾਲ ਹੀ 12,588 ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 1,468,019 ਘਰ ਤਬਾਹ ਹੋ ਗਏ ਹਨ, ਜਦਕਿ 736,459 ਜਾਨਵਰਾਂ ਦੀ ਵੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- ਜੇਕਰ ਪਾਰਟੀ ਦੇ ਵਰਕਰਾਂ ਦਾ ਸ਼ੋਸ਼ਣ ਨਾ ਰੁਕਿਆ ਤਾਂ...
ਹੜ੍ਹ ਪ੍ਰਭਾਵਿਤ ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਦੀ ਕੀਤੀ ਅਪੀਲ
ਵਿਨਾਸ਼ਕਾਰੀ ਹੜ੍ਹ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੇ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਉਪਲੱਬਧ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਇਹ ਯਕੀਨੀ ਕਰਨ ਕਿ ਦੇਸ਼ ਨੂੰ ਸਹਾਇਤਾ ਕਰਨ ਦਾ ਉਨ੍ਹਾਂ ਦਾ ਸੰਕਲਪ ਦ੍ਰਿੜ੍ਹ ਹੈ।
ਇਹ ਵੀ ਪੜ੍ਹੋ: ਜਦੋਂ ਲਾਈਵ ਨਿਊਜ਼ ਬੁਲੇਟਿਨ ਦੌਰਾਨ ਮਹਿਲਾ ਐਂਕਰ ਦੇ ਮੂੰਹ 'ਚ ਵੜ ਗਈ ਮੱਖੀ, ਵੇਖੋ ਮਜ਼ੇਦਾਰ ਵੀਡੀਓ