ਅਮਰੀਕਾ ''ਚ ਕੋਰੋਨਾ ਦਾ ਕਹਿਰ, ਹੁਣ ਤੱਕ 200 ਲੋਕਾਂ ਦੀ ਮੌਤ

Friday, Mar 20, 2020 - 01:31 PM (IST)

ਅਮਰੀਕਾ ''ਚ ਕੋਰੋਨਾ ਦਾ ਕਹਿਰ, ਹੁਣ ਤੱਕ 200 ਲੋਕਾਂ ਦੀ ਮੌਤ

ਵਾਸ਼ਿੰਗਟਨ- ਅਮਰੀਕਾ ਵਿਚ ਜਾਨਲੇਵਾ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਤੇ ਇਸ ਵਾਇਰਸ ਦੀ ਲਪੇਟ ਵਿਚ ਆਉਣ ਕਾਰਨ ਹੁਣ ਤੱਕ 200 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਦੋ ਅਮਰੀਕੀ ਸੰਸਦਾਂ ਸਣੇ 13,680 ਲੋਕਾਂ ਦੇ ਇਸ ਵਾਇਰਸ ਨਾਲ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ ਹੈ।

ਜਾਨ ਹਾਪਕਿਨਸ ਯੂਨੀਵਰਸਿਟੀ ਮੁਤਾਬਕ ਸ਼ੁੱਕਰਵਾਰ ਸਵੇਰ ਤੱਕ ਤਕਰੀਬਨ 13,680 ਲੋਕ ਕੋਰੋਨਾਵਾਇਰਸ ਨਾਲ ਇਨਫੈਕਟਡ ਮਿਲੇ ਹਨ ਤੇ ਕਰੀਬ 200 ਲੋਕਾਂ ਦੀ ਹੁਣ ਤੱਕ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹਾਪਕਿਨਸ ਯੂਨੀਵਰਸਿਟੀ ਨੇ ਦੱਸਿਆ ਸੀ ਕਿ ਕੋਰੋਨਾਵਾਇਰਸ ਕਾਰਨ 154 ਲੋਕਾਂ ਦੀ ਮੌਤ ਹੋਈ ਹੈ, ਜਿਹਨਾਂ ਵਿਚੋਂ ਤਕਰੀਬਨ 78 ਲੋਕਾਂ ਦੀ ਮੌਤ ਵਾਸ਼ਿੰਗਟਨ ਵਿਚ ਹੋਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੁਨੀਆ ਦੇ 160 ਦੇ ਕਰੀਬ ਦੇਸ਼ਾਂ ਵਿਚ ਫੈਲ ਚੁੱਕਿਆ ਹੈ। ਇਸ ਵਾਇਰਸ ਦੀ ਲਪੇਟ ਵਿਚ ਆਉਣ ਕਾਰਨ ਹੁਣ ਤੱਕ ਤਕਰੀਬਨ 10 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 2,20,000 ਲੋਕ ਇਸ ਨਾਲ ਇਨਫੈਕਟਡ ਹੋਏ ਹਨ, ਜਿਹਨਾਂ ਵਿਚੋਂ 85 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ।


author

Baljit Singh

Content Editor

Related News