ਪਾਕਿਸਤਾਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ, 20 ਤੋਂ ਵਧੇਰੇ ਜ਼ਖ਼ਮੀ

Saturday, Feb 25, 2023 - 12:41 PM (IST)

ਪਾਕਿਸਤਾਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ, 20 ਤੋਂ ਵਧੇਰੇ ਜ਼ਖ਼ਮੀ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸ਼ਨੀਵਾਰ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਿਲ੍ਹਾ ਪੁਲਸ ਅਧਿਕਾਰੀ ਰਿਜ਼ਵਾਨ ਉਮਰ ਗੋਂਡਲ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਸੂਬੇ ਦੇ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਰੁਕਨਪੁਰ ਇਲਾਕੇ ਨੇੜੇ ਸੁਪਰ ਹਾਈਵੇਅ ਐੱਮ-5 'ਤੇ ਵਾਪਰੀ।

ਇਹ ਵੀ ਪੜ੍ਹੋ: ‘ਲੁੱਡੋ’ ਦੀ ਬਾਜ਼ੀ ’ਚ ਹਾਰੀ ਦਿਲ, ਸਰਹੱਦ ਟੱਪ ਕੇ ਭਾਰਤ ਪੁੱਜੀ ਪਾਕਿ ਕੁੜੀ ਪਰ ਕਹਾਣੀ ਦਾ ਹੋਇਆ ਦੁਖ਼ਦ ਅੰਤ

ਅਧਿਕਾਰੀ ਨੇ ਦੱਸਿਆ ਕਿ ਸੁਪਰ ਹਾਈਵੇਅ 'ਤੇ ਟਾਇਰ ਫਟਣ ਕਾਰਨ ਇਕ ਯਾਤਰੀ ਵੈਨ ਪਲਟ ਗਈ, ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਯਾਤਰੀ ਵਾਹਨ ਅਤੇ ਇਕ ਜੀਪ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੌਕੇ 'ਤੇ ਹੀ 13 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 20 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ। ਬਚਾਅ ਟੀਮਾਂ ਅਤੇ ਪੈਟਰੋਲਿੰਗ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਪਹੁੰਚਾਇਆ। ਹਸਪਤਾਲ ਦੇ ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ, ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ।

ਇਹ ਵੀ ਪੜ੍ਹੋ: ਬ੍ਰਿਟਿਸ਼-ਭਾਰਤੀ ਵਿਦਿਆਰਥੀ ਯੁੱਧ ਪ੍ਰਭਾਵਿਤ ਯੂਕ੍ਰੇਨੀ ਬੱਚਿਆਂ ਲਈ ਸਟੇਸ਼ਨਰੀ ਲੈ ਕੇ ਪੋਲੈਂਡ ਪਹੁੰਚਿਆ


author

cherry

Content Editor

Related News